ਦਿੱਲੀ ਦੀ ਮੰਤਰੀ ਆਤਿਸ਼ੀ ਨੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

Prabhjot Kaur
2 Min Read

ਨਵੀਂ ਦਿੱਲੀ: ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੀਜੇਪੀ ਪ੍ਰਧਾਨ ਜੇਪੀ ਨੱਢਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੂੰ ਸਿਰਫ਼ ਸ਼ਰਦ ਚੰਦਰ ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਜੋ ਦਵਾਈ ਬਣਾਉਣ ਵਾਲੀ ਕੰਪਨੀ ਅਰਬਿੰਦੋ ਫਾਰਮਾ ਦਾ ਮਾਲਕ ਹੈ। ਰੈੱਡੀ ਨੇ ਪਹਿਲਾਂ ਕਿਹਾ ਸੀ ਕਿ ਉਹ ਕੇਜਰੀਵਾਲ ਨੂੰ ਨਹੀਂ ਮਿਲੇ ਪਰ ਫਿਰ ਬਾਅਦ ਵਿੱਚ ਆਪਣੇ ਹੀ ਬਿਆਨਾ ਤੋਂ ਪਲਟੀ ਮਾਰ ਲਈ, ਤੇ ਕਿਹਾ ਕਿ ਕੇਜਰੀਵਾਲ ਨੂੰ ਮਿਲਿਆ ਸੀ।

ਆਤਿਸ਼ੀ ਨੇ ਸਵਾਲ ਖੜ੍ਹਾ ਕੀਤਾ ਕਿ ਇਹ ਸਿਰਫ਼ ਬਿਆਨ ਹਨ ਮਨੀ ਟਰੇਲ ਕਿੱਥੇ ਹੈ। ਦੋ ਸਾਲਾਂ ‘ਚ ਈਡੀ ਨੂੰ ਕੋਈ ਰਿਕਵਰੀ ਨਹੀਂ ਹੋਈ। ਇਸ ਤੋ ਬਾਅਦ ਆਤਿਸ਼ੀ ਨੇ ਕਿਹਾ ਕਿ ਸ਼ਰਦ ਰੈੱਡੀ ਦੀਆਂ ਕੰਪਨੀਆਂ ਵੱਲੋਂ ਚੋਣ ਬਾਂਡ ਰਾਹੀਂ ਭਾਜਪਾ ਦੇ ਖਾਤੇ ‘ਚ ਪੈਸੇ ਦਿੱਤੇ ਗਏ ਸਨ। ਪਹਿਲਾਂ 4.5 ਕਰੋੜ ਰੁਪਏ ਅਤੇ ਫਿਰ ਗ੍ਰਿਫਤਾਰੀ ਤੋਂ ਬਾਅਦ 55 ਕਰੋੜ ਰੁਪਏ ਭਾਜਪਾ ਨੂੰ ਦਿੱਤੇ ਗਏ। ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਈਡੀ ਨੂੰ ਚੁਣੌਤੀ ਦਿੰਦਾ ਹਾਂ ਕਿ ਹੁਣ ਸ਼ਰਾਬ ਘੁਟਾਲੇ ਵਿੱਚ ਮਨੀ ਟ੍ਰੇਲ ਹੈ। ਈਡੀ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment