ਚੰਡੀਗੜ੍ਹ: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਚੈੱਕ ਬਾਊਂਸ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਦੇ ਬਿਆਸ ਥਾਣੇ ਦੇ ਇੰਸਪੈਕਟਰ ਨੂੰ ਵੀ ਅਦਾਲਤ ਨੇ ਫਟਕਾਰ ਲਗਾਈ ਹੈ।
ਵਿਧਾਇਕ ਨੂੰ 17 ਫਰਵਰੀ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਦਲਬੀਰ ਸਿੰਘ ਟੌਂਗ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਟੌਂਗ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਥਾਨਕ ਅਦਾਲਤ ਨੇ ਪੈਸਿਆਂ ਦੇ ਲੈਣ-ਦੇਣ ਸਬੰਧੀ ਇਹ ਹੁਕਮ ਜਾਰੀ ਕੀਤੇ ਹਨ।
ਸੰਪੂਰਨ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਅਦਾਲਤ ਨੇ ਵਿਧਾਇਕ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ। ਦ
ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਬਾਬਾ ਬਕਾਲਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਿਰੁੱਧ ਵਾਰ-ਵਾਰ ਗ੍ਰਿਫਤਾਰੀ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਫਟਕਾਰ ਲਗਾਈ ਹੈ। ਵਿਧਾਇਕ ਖ਼ਿਲਾਫ਼ ਜਾਰੀ ਕੀਤੇ ਪਿਛਲੇ ਪੰਜ ਗ੍ਰਿਫ਼ਤਾਰੀ ਵਾਰੰਟਾਂ ਨੂੰ ਨਜ਼ਰਅੰਦਾਜ਼ ਕਰਦਿਆਂ ਅਦਾਲਤ ਨੇ 29 ਜਨਵਰੀ ਨੂੰ ਛੇਵਾਂ ਵਾਰੰਟ ਜਾਰੀ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।