ਬਠਿੰਡਾ : ਇਸ ਵੇਲੇ ਦੀ ਵੱਡੀ ਖਬਰ ਬਠਿੰਡਾ ਤੋਂ ਆ ਰਹੀ ਹੈ। ਸੂਤਰਾਂ ਮੁਤਾਬਿਕ ਪੁਲਿਸ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ‘ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੋਸ਼ਲ ਮੀਡੀਆ ਜ਼ਰੀਏ ਧਮਕੀ ਦੇਣ ਦਾ ਦੋਸ਼ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ਜ਼ਰੀਏ ਇੱਕ ਜੱਸ ਪੂਹਲੇ ਵਾਲਾ ਨਾਮ ਦੇ ਫੇਸਬੁੱਕ ਅਕਾਉਂਟ ਤੋਂ ਬਿਕਰਮ ਮਜੀਠੀਆ ਨੂੰ ਧਮਕੀ ਦਿੱਤੀ ਗਈ ਸੀ।ਉਨ੍ਹਾਂ ਫੇਸਬੁੱਕ ‘ਤੇ ਪੋਸਟ ਪਾਉਂਦਿਆਂ ਲਿਖਿਆ ਸੀ ਕਿ “ਬਿਕਰਮ ਸਿੰਘ ਮਜੀਠੀਆ ਤੂੰ ਸਾਡੇ ਵੀਰ ਜੱਗੂ ਨੂੰ ਗਲਤ ਬੋਲ ਕੇ ਪੰਗਾ ਲੈ ਰਿਹਾ ਹੈ। ਹੁਣ ਤੱਕ ਅਸੀਂ ਚੁੱਪ ਸੀ ਹੁਣ ਤੇਰਾ ਨੰਬਰ ਲੱਗੂ”। ਇਸ ਤੋਂ ਬਾਅਦ ਮਜੀਠੀਆ ਨੇ ਇਸ ਸਬੰਧੀ ਪੁਲਿਸ ਨੂੰ ਵੀ ਜਾਣੂ ਕਰਵਾਇਆ ਸੀ।