ਹਾਈ ਪ੍ਰੋਫਾਈਲ ਡਰੱਗ ਮਾਮਲੇ ‘ਚ ਗ੍ਰਿਫਤਾਰ ਰਾਜਾ ਕੰਦੋਲਾ ਬਰੀ , ਲੁੜੀਂਦੇ ਸਬੂਤ ਪੇਸ਼ ਨਹੀਂ ਕਰ ਸਕੀ ਪੁਲਿਸ

Rajneet Kaur
2 Min Read

ਜਲੰਧਰ : ਹਾਈ ਪ੍ਰੋਫਾਈਲ ਡਰੱਗ ਮਾਮਲੇ ‘ਚ ਗ੍ਰਿਫਤਾਰ ਰਾਜਾ ਕੰਦੋਲਾ ਨੂੰ  ਅਦਾਲਤ ਨੇ ਬਰੀ ਕਰ ਦਿੱਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਇੰਸਪੈਕਟਰ ਇੰਦਰਜੀਤ ਸਿੰਘ ਨੇ ਰਾਜਾ ਕੰਦੋਲਾ ਨੂੰ 14 ਕਿਲੋ ਹੈਰੋਇਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦਸਿਆ ਕਿ ਦੱਸਿਆ ਕਿ ਪੁਲਿਸ ਨੇ ਰਾਜਾ ਕੰਦੋਲਾ ਖਿਲਾਫ 3 ਹਜ਼ਾਰ ਕਰੋੜ ਰੁਪਏ ਦਾ ਆਈਸ ਕੇਸ ਦਰਜ ਕੀਤਾ ਸੀ।ਪੁਲਿਸ ਅਦਾਲਤ ਵਿੱਚ ਸਬੰਧਤ ਕੇਸ ਵਿੱਚ ਦੋਸ਼ਾਂ ਦੇ ਆਧਾਰ ’ਤੇ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਅਦਾਲਤ ਨੇ ਕੰਦੋਲਾ ਨੂੰ ਬਰੀ ਕਰ ਦਿੱਤਾ।

ਐਡਵੋਕੇਟ ਮਨਦੀਪ ਸਚਦੇਵਾ ਨੇ ਦੱਸਿਆ ਕਿ ਪੁਲਿਸ ਵੱਲੋਂ ਬਰਾਮਦ ਕੀਤੀ ਗਈ 14 ਕਿਲੋ ਹੈਰੋਇਨ ਵੀ ਨਵਾਂਸ਼ਹਿਰ ਨੇੜੇ ਇਕ ਘਰ ‘ਚੋਂ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਹ ਬਰਾਮਦਗੀ ਰਾਜਾ ਕੰਦੋਲਾ ਦੇ ਘਰੋਂ ਕੀਤੀ ਹੈ ਜਦੋਂਕਿ ਜਾਂਚ ਤੋਂ ਇਹ ਸਿੱਧ ਹੋਇਆ ਕਿ ਇਹ ਘਰ ਰਾਜਾ ਕੰਦੋਲਾ ਦਾ ਨਹੀਂ ਸੀ। ਮਨਦੀਪ ਸਚਦੇਵਾ ਨੇ ਦੱਸਿਆ ਕਿ ਅੱਜ ਵਿਸ਼ੇਸ਼ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਤੋਂ ਬਾਅਦ ਪਤਾ ਲੱਗਿਆ ਕਿ ਰਾਜਾ ਕੰਦੋਲਾ ਖ਼ਿਲਾਫ਼ ਪੁਲਿਸ ਕੋਲ ਕੋਈ ਸਬੂਤ ਨਹੀਂ ਸੀ, ਜਿਸ ਕਾਰਨ ਜੱਜ ਨੇ ਰਾਜਾ ਕੰਦੋਲਾ ਨੂੰ ਬਰੀ ਕਰ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਕਰੀਬ 11 ਸਾਲ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਦੇ ਸਬਜ਼ੀ ਮੰਡੀ ਸਟੇਸ਼ਨ ਤੋਂ ਫ਼ਰਾਰ ਹੋਏ ਰਣਜੀਤ ਸਿੰਘ ਉਰਫ਼ ਰਾਜਾ ਕੰਦੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਲੰਧਰ ਪੁਲਿਸ ਨੇ ਦਿੱਲੀ ਪੁਲਿਸ ਨਾਲ ਇਨਪੁਟ ਸਾਂਝੇ ਕੀਤੇ ਸਨ। ਇਸ ਮਾਮਲੇ ਵਿੱਚ ਰਾਜਾ ਕੰਦੋਲਾ ਦੇ ਡਰਾਈਵਰ ਸੁਖਜਿੰਦਰ ਸਿੰਘ ਉਰਫ਼ ਕਮਾਂਡੋ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਦਾਲਤ ਨੇ ਉਸ ਨੂੰ ਵੀ ਬਰੀ ਕਰ ਦਿੱਤਾ ਹੈ।

 

- Advertisement -

Share this Article
Leave a comment