ਬਨੂੜ ਤੋਂ ਗ੍ਰਿਫ਼ਤਾਰ ਕੀਤੇ ਸੱਟਾ ਕਾਰੋਬਾਰੀਆਂ ਦੇ ਕਾਂਗਰਸੀ ਲੀਡਰਾਂ ਨਾਲ ਲਿੰਕ : ‘ਆਪ’

TeamGlobalPunjab
2 Min Read

ਰਾਜਪੁਰਾ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ‘ਆਪ’ ਦੇ ਵਿਧਾਇਕ ਅਤੇ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਇਲਜ਼ਾਮ ਲਾਏ ਹਨ ਕਿ ਪਟਿਆਲਾ ਪੁਲਿਸ ਵੱਲੋਂ ਜਿਹੜੇ ਸੱਟੇਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਉਹਨਾਂ ਦੇ ਸਬੰਧ ਕਾਂਗਰਸ ਪਾਰਟੀ ਨਾਲ ਹਨ। ਪੁਲਿਸ ਨੇ ਬਨੂੜ ਵਿਖੇ ਕੁਝ ਦਿਨ ਪਹਿਲਾਂ ਇੱਕ ਹੋਟਲ ‘ਤੇ ਰੇਡ ਕਰਕੇ 70 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਪੁਲਿਸ ਨੇ ਇਕ ਹੋਟਲ ਦਾ ਪਰਦਾਫਾਸ ਕੀਤਾ ਜਿੱਥੇ ਡਰੱਗ ਅਤੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਇਹ ਵੀ ਸਾਹਮਣੇ ਆ ਗਿਆ ਹੈ ਕਿ ਇਨ੍ਹਾਂ ਸਾਰੇ ਗੈਰ ਕਾਨੂੰਨੀ ਧੰਦਿਆਂ ਵਿੱਚ ਕਾਂਗਰਸ ਦੇ ਆਗੂ ਸ਼ਾਮਲ ਹਨ।

ਮੀਤ ਹੇਅਰ ਨੇ ਸੱਟੇਬਾਜ਼ਾਂ ਦੇ ਲਿੰਕ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਅਤੇ ਰਾਜਪੁਰਾ ਤੇ ਘਨੌਰ ਦੇ ਵਿਧਾਇਕਾਂ ਨਾਲ ਹੋਣ ਦੇ ਇਲਜ਼ਾਮ ਵੀ ਲਾਏ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਸੱਟੇਬਾਜਾਂ ਨਾਲ ਮੇਅਰ ਸੰਜੀਵ ਬਿੱਟੂ ਅਤੇ ਵਿਧਾਇਕਾਂ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਇਹ ਕਹਿੰਦੀ ਆ ਰਹੀ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਮਿੱਤਰਾਂ ਨਾਲ ਰੁਝੇ ਹੋਏ ਹਨ ਅਤੇ ਆਪਣੇ ਨਜ਼ਦੀਕੀਆਂ ਦੇ ਸਾਥੀਆਂ ਨੂੰ ਮਾਫੀਆ ਅਤੇ ਦੇਹ ਵਪਾਰ ਵਰਗੇ ਧੰਦੇ ਚਲਾਉਣ ਦੀ ਖੁੱਲ੍ਹ ਦਿੱਤੀ ਹੋਈ ਹੈ।

Share this Article
Leave a comment