ਅੰਮ੍ਰਿਤਸਰ ‘ਚ ਰੋਡ ਸ਼ੋਅ ਲਈ ਪਹੁੰਚੇ ਭਗਵੰਤ ਮਾਨ,ਕਿਹਾ- ‘ਪੰਜਾਬ ਨੇ ਜੋ ਪਿਆਰ-ਜ਼ਿੰਮੇਵਾਰੀ ਦਿੱਤੀ, ਸਭ ਪੂਰਾ ਕਰਾਂਗੇ

TeamGlobalPunjab
1 Min Read

ਅੰਮ੍ਰਿਤਸਰ : ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦਿੱਲੀ ਦੇ ਸੀ.ਐੱਮ. ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਜਾਣਗੇ। ਮਾਨ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ ਹਾਂ, ਉੱਥੇ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।

ਸੰਗਰੂਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਣ ਸਮੇਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਇੰਨਾ ਪਿਆਰ ਅਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਮੇਰੇ ਅਤੇ ਪਾਰਟੀ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ।

ਭਗਵੰਤ ਮਾਨ ਨੇ ਪਿਛਲੀ ਸਰਕਾਰ ਦੇ ਨੇਤਾਵਾਂ ਤੇ ਮੰਤਰੀਆਂ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਪਹਿਲੇ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਹਟਾਉਣ ਦੀਆਂ ਖਬਰਾਂ ‘ਤੇ ਮਾਨ ਨੇ ਕਿਹਾ ਕਿ  ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ, ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment