ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਬਾਰੇ ਪਟੀਸ਼ਨਾਂ ‘ਤੇ ਫ਼ੈਸਲਾ ਸੁਣਾ ਦਿੱਤਾ ਹੈ। ਪੰਜ ਮੈਂਬਰੀ ਬੈਂਚ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਦਾ ਫ਼ੈਸਲਾ ਕਾਨੂੰਨੀ ਤੌਰ ‘ਤੇ ਵੈਧ ਹੈ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦ੍ਰਚੂੜ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਕੋਲ ਭਾਰਤ ਦੇ ਹੋਰਾਂ ਰਾਜਾਂ ਤੋਂ ਅਲੱਗ ਕੋਈ ਅੰਦਰੂਨੀ ਪ੍ਰਭੂਸੱਤਾ ਨਹੀਂ ਹੈ।
ਧਾਰਾ 370 ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਦੇ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਕਿਹਾ, “ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਇਸ ਸੰਵਿਧਾਨ ਦੇ ਆਰਟੀਕਲ ਇੱਕ ਅਤੇ ਆਰਟੀਕਲ 370 ਤੋਂ ਸਪਸ਼ਟ ਹੁੰਦਾ ਹੈ।”
ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਧਾਰਾ 370 ਅਤੇ 35 (ਏ) ’ਤੇ ਕੱਲ੍ਹ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸੰਵਿਧਾਨਕ ਏਕਤਾ ਨੂੰ ਵਧਾਇਆ ਹੈ ਅਤੇ ਇਸ ਨੇ ਭਾਰਤ ਦੇ ਲੋਕਾਂ ਵਿਚ ਏਕਤਾ ਦੇ ਬੰਧਨ ਨੂੰ ਵੀ ਮਜ਼ਬੂਤ ਕੀਤਾ ਹੈ।
The Supreme Court verdict yesterday on Articles 370 and 35 (A) has enhanced constitutional integration. It has also strengthened the bond of togetherness among the people of India. Penned a few thoughts on the issue.https://t.co/M8x68Y4KnO
— Narendra Modi (@narendramodi) December 12, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।