ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ

TeamGlobalPunjab
1 Min Read

Arun Jaitley passes away ਨਵੀਂ ਦਿੱਲੀ: ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਸਿਹਤ ਵਿਗੜਨ ਦੇ ਚੱਲਦਿਆਂ ਉਨ੍ਹਾਂ ਨੂੰ ਬੀਤੀ 9 ਅਗਸਤ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਸੀ ਅਤੇ ਅੱਜ ਦੁਪਹਿਰ ਕਰੀਬ 12.07 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਏ।

ਅਰੁਣ ਜੇਤਲੀ ਨੂੰ ਕੁੱਝ ਦਿਨ ਪਹਿਲਾਂ ਹੀ ਸਾਂਹ ਲੈਣ ‘ਚ ਤਕਲੀਫ ਹੋ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ AIIMS ‘ਚ ਭਰਤੀ ਕਰਾਇਆ ਗਿਆ ਸੀ। ਦੇਈਏ ਦਿਓ ਕਿ ਜੇੱਲੀ ਲੰਬੇ ਸਮੇਂ ਤੋਂ ਇੱਕ ਤੋਂ ਬਾਅਦ ਇੱਕ ਬੀਮਾਰੀਆਂ ਨਾਲ ਲੜ੍ਹ ਰਹੇ ਸਨ। ਇਸ ਦੇ ਚਲਦਿਆਂ ਉਨ੍ਹਾਂ ਨੇ ਲੋਕਸਭਾ ਚੋਣਾਂ 2019 ‘ਚ ਬੀਜੇਪੀ ਨੂੰ ਮਿਲੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਤਰੀ ਮੰਡਲ ‘ਚ ਸ਼ਾਮਲ ਨਾ ਕਰਨ ਲਈ ਪੱਤਰ ਲਿਖਿਆ ਸੀ।

Arun Jaitley passes away

- Advertisement -

Share this Article
Leave a comment