ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ

TeamGlobalPunjab
2 Min Read

ਚੰਡੀਗੜ੍ਹ : ਭਾਜਪਾ ਦੇ ਕੌਂਸਲਰ ਤੇ ਸਾਬਕਾ ਮੇਅਰ ਅਰੁਣ ਸੂਦ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ ਬਣ ਗਏ ਹਨ। ਇਸ ਤੋਂ ਪਹਿਲਾਂ ਸੰਜੇ ਟੰਡਨ 10 ਸਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਦੇ ਅਹੁਦੇ ਤੇ ਬਿਰਾਜਮਾਨ ਰਹੇ ਹਨ। ਉਨ੍ਹਾਂ ਤੋਂ ਬਾਅਦ ਅਰੁਣ ਸੂਦ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ ਬੀਜੇਪੀ ਪ੍ਰਧਾਨ ਦੀ ਚੋਣ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਪਾਰਟੀ ਦੇ ਕੌਮੀ ਸਕੱਤਰ ਵਾਈ ਸੱਤਿਆ ਕੁਮਾਰ ਦੀ ਨਿਗਰਾਨੀ ਹੇਠ ਹੋਈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸਾਬਕਾ ਮੇਅਰ ਅਰੁਣ ਸੂਦ ਨੂੰ ਚੰਡੀਗੜ੍ਹ ਦਾ ਨਵਾਂ ਪ੍ਰਧਾਨ ਐਲਾਨਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਚੰਡੀਗੜ੍ਹ ਬੀਜੇਪੀ ਦੇ ਪ੍ਰਧਾਨ ਸੰਜੇ ਟੰਡਨ ਨੂੰ ਰਾਸ਼ਟਰੀ ਪਰਿਸ਼ਦ ਦਾ ਮੈਂਬਰ ਘੋਸ਼ਿਤ ਕੀਤਾ।

ਨਵੇਂ ਚੁਣੇ ਗਏ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਇਸ ਸਮੇਂ ਪਾਰਟੀ ਇੱਕ ਹੈ, ਪਾਰਟੀ ‘ਚ ਕਿਸੇ ਵੀ ਤਰ੍ਹਾਂ ਦੀ ਗੁਟਬਾਜ਼ੀ ਨਹੀਂ ਹੈ। ਸੂਦ ਨੇ ਕਿਹਾ ਕਿ ਬੀਜੇਪੀ ਪਾਰਟੀ ਏਕਤਾ ਦੀ ਅਨੋਖੀ ਪਹਿਚਾਣ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਨੇ ਸੰਜੇ ਟੰਡਨ ਦੀ ਅਗਵਾਈ ‘ਚ ਬਹੁਤ ਤਰੱਕੀ ਕੀਤੀ ਹੈ ਤੇ ਅੱਗੇ ਵੀ ਉਹ ਇਸ ਨੂੰ ਜਾਰੀ ਰੱਖਣਗੇ। ਅਰੁਣ ਸੂਦ ਨੇ ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਆਸ਼ੀਰਵਾਦ ਹਮੇਸ਼ਾ ਉਨ੍ਹਾਂ ਉਪਰ ਰਿਹਾ ਹੈ।

ਦੱਸ ਦਈਏ ਕਿ ਦੋਵਾਂ ਅਹੁਦਿਆਂ ਲਈ ਸਿਰਫ ਇੱਕ-ਇੱਕ ਵਿਅਕਤੀ ਨੇ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਜਿਸ ਕਾਰਨ ਦੋਵਾਂ ਦਾ ਬਿਨ੍ਹਾਂ ਮੁਕਾਬਲੇ ਚੁਣੇ ਜਾਣ ਸੁਭਾਵਿਕ ਸੀ।

- Advertisement -

Share this Article
Leave a comment