ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਸਰਕਾਰ ਦੇ ਮੰਤਰੀਆਂ ਦੀ ਬੈਠਕ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਸਮਾਜਿਕ ਨਿਆਂ, ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਕੈਬਨਿਟ ਮੀਟਿੰਗ ਸ਼ੁਰੂ ਹੁੰਦੇ ਹੀ ਕੈਬਨਿਟ ਮੀਟਿੰਗ ਵਿਚਾਲੇ ਹੀ ਛੱਡ ਕੇ ਆਪਣੇ ਘਰ ਚਲੇ ਗਏ ਹਨ।
ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਕੋਈ ਮੰਤਰੀ, ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਮੀਟਿੰਗ ਨੂੰ ਵਿਚਾਲੇ ਹੀ ਛੱਡ ਕੇ ਚਲਾ ਗਿਆ ਹੋਵੇ।
ਪੰਜਾਬ ਵਜ਼ਾਰਤ ਦੀ ਬੈਠਕ ਦੁਪਹਿਰ 3 ਵਜੇ ਤੋਂ ਬਾਅਦ ਸ਼ੁਰੂ ਹੋਈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਹੈ। ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ, ਨਵੀਂ ਬਣਾਈ ‘ਸਿੱਟ’ ਅਤੇ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾਣੀ ਤੈਅ ਹੈ।