ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

Global Team
1 Min Read

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ। ਇੱਥੇ ਮੱਥਾ ਟੇਕਣਾ ਮੇਰੇ ਲਈ ਵੀ ਬੜੀ ਭਾਗਾਂ ਵਾਲੀ ਗੱਲ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਦਾ ਆਸ਼ੀਰਵਾਦ ਲਿਆ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਆਏ ਹਨ। ਉਨ੍ਹਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਵੀ ਮੌਜੂਦ ਸਨ।

Share This Article
Leave a Comment