ਅੱਜ ਅਰਵਿੰਦ ਕੇਜਰੀਵਾਲ ਤੇ CM ਮਾਨ ਹੁਸ਼ਿਆਰਪੁਰ ‘ਚ ਕਰਨਗੇ ਰੈਲੀ

Rajneet Kaur
2 Min Read

ਚੰਡੀਗੜ੍ਹ:  ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ‘ਚ  ਰੈਲੀ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਨ ਜਾ ਰਹੇ ਹਨ।

CM ਮਾਨ ਨੇ ‘ਐਕਸ’ ‘ਤੇ ਕਿਹਾ ਕਿ “ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ‘ਚ ਵਿਕਾਸ ਦੀ ਨਵੀਂ ਇਬਾਰਤ ਵਜੋਂ ਜਾਣਿਆ ਜਾਵੇਗਾ। ਅੱਜ ਅਸੀਂ ਹੁਸ਼ਿਆਰਪੁਰ ‘ਚ 867 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਾਂਗੇ ਤੇ ਆਉਣ ਵਾਲੇ ਦਿਨਾਂ ‘ਚ ਪੂਰਾ ਪੰਜਾਬ ਵਿਕਾਸ ਕ੍ਰਾਂਤੀ ਦਾ ਗਵਾਹ ਬਣੇਗਾ। ਦਸ ਦਈਏ ਕਿ ਇਸ ਰੈਲੀ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਮਿਲ ਕੇ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਇਸ ਦੌਰਾਨ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ। ਸੂਬਾ ਸਰਕਾਰ ਨੇ 23 ਪਿੰਡਾਂ ਵਿਚ ਪੰਚਾਇਤੀ ਜ਼ਮੀਨ ‘ਤੇ ਖੇਡ ਸਹੂਲਤਾਂ ਸਥਾਪਤ ਕਰਨ ਦਾ ਫੈਸਲਾ ਲਿਆ ਹੈ, ਜਿਸ ਦਾ ਨੀਂਹ ਪੱਥਰ ਰੈਲੀ ਦੌਰਾਨ ਰੱਖਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment