ਦਿੱਲੀ ‘ਚ ਇਸ ਸਾਲ ਫਿਰ ਬਗੈਰ ਪਟਾਕਿਆਂ ਦੀ ‘ਦਿਵਾਲੀ’, ਸਰਕਾਰ ਨੇ ਲਗਾਇਆ ਬੈਨ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਦੀਵਾਲੀ ਦੌਰਾਨ ਸ਼ਹਿਰ ’ਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਬੁੱਧਵਾਰ ਯਾਨੀ ਕਿ ਅੱਜ ਰਾਜਧਾਨੀ ‘ਚ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਰੋਕ ਲਗਾ ਦਿੱਤੀ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਕਿ ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਵਿਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਨੂੰ ਵੇਖਦੇ ਹੋਏ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਪੂਰਨ ਪਾਬੰਦੀ ਲਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

ਇਕ ਹੋਰ ਟਵੀਟ ’ਚ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਕਾਰੋਬਾਰੀਆਂ ਵਲੋਂ ਪਟਾਕਿਆਂ ਦੇ ਭੰਡਾਰ ਮਗਰੋਂ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਵੇਖਦੇ ਹੋਏ ਦੇਰ ਨਾਲ ਪੂਰਨ ਪਾਬੰਦੀ ਲਾਈ ਗਈ, ਜਿਸ ਨਾਲ ਕਾਰੋਬਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਕਾਰੋਬਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਵੀ ਪੂਰਨ ਪਾਬੰਦੀ ਨੂੰ ਵੇਖਦੇ ਹੋਏ ਕਿਸੇ ਵੀ ਤਰ੍ਹਾਂ ਦਾ ਪਟਾਕਿਆਂ ਦਾ ਭੰਡਾਰ ਨਾ ਕਰੋ।

- Advertisement -
Share this Article
Leave a comment