ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ ਦਾ ਨਾਮ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।
ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀ.ਪੀ. ਬਦਲ ਰਹੇ ਹਨ। ਪਾਰਟੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਾਨਾਸ਼ਾਹੀ ਵਿਰੁੱਧ ਇਸ ਲੜਾਈ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ indiawithkejriwal.com ਤੋਂ ਫੋਟੋ ਡਾਊਨਲੋਡ ਕਰਕੇ ਆਪਣੀ ਡੀ.ਪੀ. ਵੀ ਉਨ੍ਹਾਂ ਦੀ ਮੁਹਿੰਮ ਦਾ ਹਿੱਸਾ ਬਣੋ।
Narendra Modi के इस डर को, Arvind Kejriwal जी की चिंगारी को घर-घर तक पहुंचाने के लिए, आज पूरे देश में DP Campaign की शुरुआत हो रही है।
सभी नेता, विधायक, पार्षद और कार्यकर्ताओं DP बदलेंगे।https://t.co/DAVwAfRIXB पर जाकर ये DP लगाएं। सबसे अपील है कि सभी प्लेटफार्म पर ये DP लगाएं… pic.twitter.com/MX3sqh5Cpa
— AAP (@AamAadmiParty) March 25, 2024
‘ਆਪ’ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਅਤੇ ਨੇਤਾਵਾਂ ਅਤੇ ਵਿਧਾਇਕਾਂ ਨੇ ਆਪਣੀ ਪ੍ਰੋਫਾਈਲ ਪਿਕਚਰ ਦੀ ਬਜਾਏ ਅਰਵਿੰਦ ਕੇਜਰੀਵਾਲ ਦੀ ਸਲਾਖਾਂ ਪਿੱਛੇ ਵਾਲੀ ਤਸਵੀਰ ਨੂੰ ਲਗਾ ਦਿੱਤਾ ਹੈ। ਇਸ ਵਿੱਚ ਇਹ ਵੀ ਲਿਖਿਆ ਹੈ ਕਿ ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ। ਇਸ ਡੀਪੀ ਨੇ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਮੁਹਿੰਮ ਨੂੰ ਲੈ ਕੇ ਕਈ ਸੰਕੇਤ ਦਿੱਤੇ ਹਨ। ਪਾਰਟੀ ਇਸ ਥੀਮ ‘ਤੇ ਅੱਗੇ ਵਧੇਗੀ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡੀ ਜ਼ਿੰਮੇਵਾਰੀ ਆ ਗਈ ਹੈ। ਹੁਣ ਉਹ ਪਾਰਟੀ ਦੇ ਵੱਡੇ ਨੇਤਾ ਹਨ। ਅਜਿਹੇ ‘ਚ ਉਹ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਹੋਈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਵੀ ਵਿਚਾਰ ਚਰਚਾ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।