ਨਵੀਂ ਦਿੱਲੀ: ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇ`ਕ ਵਾਰ ਫਿਰ ਹਾਈ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ ਅਤੇ ਇਹ 320 ਤੱਕ ਚਲਾ ਗਿਆ। ਇਸ ਤੋਂ ਬਾਅਦ ਉਹਨਾਂ ਨੂੰ ਇਨਸੁਲਿਨ ਦਿੱਤੀ ਗਈ। ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨੂੰ ਇਨਸੁਲਿਨ ਦਿੱਤੀ ਗਈ ਹੈ।
ਆਪ ਨੇ ਕਿਹਾ, “ਆਖ਼ਰਕਾਰ, ਭਾਜਪਾ ਅਤੇ ਇਸ ਦੇ ਜੇਲ੍ਹ ਪ੍ਰਸ਼ਾਸਨ ਨੂੰ ਹੋਸ਼ ਆਇਆ ਅਤੇ ਜੇਲ੍ਹ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਦਿੱਤੀ” ।
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ, 23 ਅਪ੍ਰੈਲ ਨੂੰ ਤਿਹਾੜ ਜੇਲ੍ਹ ਦੇ ਅੰਦਰ ਇਨਸੁਲਿਨ ਦਿੱਤੀ ਗਈ ਹੈ।
ਆਪ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘ਆਖਰਕਾਰ, ਭਾਜਪਾ ਅਤੇ ਇਸ ਦੇ ਜੇਲ੍ਹ ਪ੍ਰਸ਼ਾਸਨ ਨੂੰ ਹੋਸ਼ ਆਇਆ ਅਤੇ ਜੇਲ੍ਹ ਵਿੱਚ ਮੁੱਖ ਮੰਤਰੀ ਕੇਜਰੀਵਾਲ ਨੂੰ ਇਨਸੁਲਿਨ ਦੇ ਦਿੱਤੀ। ਸੀਐਮ ਕੇਜਰੀਵਾਲ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ, ਇਹ ਭਗਵਾਨ ਦੇ ਆਸ਼ੀਰਵਾਦ ਅਤੇ ਦਿੱਲੀ ਵਾਸੀਆਂ ਦੇ ਸੰਘਰਸ਼ ਕਾਰਨ ਹੀ ਸੰਭਵ ਹੋਇਆ ਹੈ। ਅਸੀਂ ਆਪਣੇ ਮੁੱਖ ਮੰਤਰੀ ਨੂੰ ਇਨਸੁਲਿਨ ਪਹੁੰਚਾਉਣ ਵਿੱਚ ਸਫਲ ਹੋਏ ਹਾਂ।’
बजरंग बली की जय 🕉️🚩
आखिरकार BJP और उसके जेल प्रशासन को सद्बुद्धि आई और उन्होंने CM केजरीवाल को जेल में INSULIN दी।
◼️CM केजरीवाल का शुगर लेवल 320 तक पहुंच गया था।
◼️ये भगवान हनुमान के आशीर्वाद और दिल्लीवालों के संघर्ष से ही मुमकिन हो पाया है।
हम लोग अपने मुख्यमंत्री तक… pic.twitter.com/WSud7t0b4u
— AAP (@AamAadmiParty) April 23, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।