ਕੇਜਰੀਵਾਲ ਨੂੰ ED ਦਾ 6ਵਾਂ ਸੰਮਨ, 19 ਫਰਵਰੀ ਨੂੰ ਪੁੱਛਗਿੱਛ ਲਈ ਸੱਦਿਆ

Prabhjot Kaur
2 Min Read

ਨਵੀਂ ਦਿੱਲੀ: ED ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6ਵਾਂ ਸੰਮਨ ਭੇਜਿਆ ਹੈ ਅਤੇ ਉਨ੍ਹਾਂ ਨੂੰ 19 ਫਰਵਰੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਈਡੀ ਵੱਲੋਂ ਅਜਿਹੇ ਸਮੇਂ ਵਿੱਚ ਕੇਜਰੀਵਾਲ ਨੂੰ ਭੇਜਿਆ ਗਿਆ ਛੇਵਾਂ ਸੰਮਨ ਹੈ ਜਦੋਂ ਜਾਂਚ ਏਜੰਸੀ ਦੀ ਸ਼ਿਕਾਇਤ ‘ਤੇ ਉਨ੍ਹਾਂ ਨੂੰ 17 ਫਰਵਰੀ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ED ਨੇ ਕੇਜਰੀਵਾਲ ਨੂੰ 31 ਜਨਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਈਡੀ ਵੱਲੋਂ ਲਗਾਤਾਰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਸ ਨੂੰ ਪੁੱਛਗਿੱਛ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ‘ਆਪ’ ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।

ਈਡੀ ਵੱਲੋਂ ਪੰਜ ਸੰਮਨ ਜਾਰੀ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ, ਪਰ ਈਡੀ ਦਾ ਇਹ ਸੰਮਨ ਪਿਛਲੇ ਸੰਮਨਾਂ ਵਾਂਗ ਹੀ ਗ਼ੈਰ-ਕਾਨੂੰਨੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਸੰਮਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਵਾਪਸ ਲੈਣ ਦੀ ਮੰਗ ਕੀਤੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment