ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਕੇਸ ਵਿਚ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦਾ ਹੁਕਮ ਦੇ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਵਿੱਚ 25 ਮਈ ਨੂੰ ਛੇਵੇਂ ਪੜਾਅ ਦੀ ਵੋਟਿੰਗ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਆਮ ਆਦਮੀ ਪਾਰਟੀ ਲਈ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਹੈ।
ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋਣਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਚੋਣ ਪ੍ਰਚਾਰ ਵਿਚ ਹਿੱਸਾ ਲੈ ਸਕਦੇ ਹਨ ਅਤੇ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਕੇਜਰੀਵਾਲ ਕਿਉਂਕਿ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹਨ, ਇਸ ਲਈ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਪ੍ਰਵੇਸ਼ ਯਕੀਨੀ ਤੌਰ ‘ਤੇ ਨਾ ਸਿਰਫ਼ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਜੋਸ਼ ਭਰੇਗਾ, ਸਗੋਂ ਦਿੱਲੀ ਦੇ ਚੋਣ ਮਾਹੌਲ ਵਿੱਚ ਵੀ ਬਦਲਾਅ ਦੇਖਣ ਨੂੰ ਮਿਲੇਗਾ। ਉਨ੍ਹਾਂ ਦੀ ਪਾਰਟੀ ਨੂੰ ਹੁਲਾਰਾ ਮਿਲੇਗਾ। ਦੱਸ ਦੇਈਏ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ ‘ਚ ਬੰਦ ਹਨ।
ਪਾਰਟੀ ਲਗਾਤਾਰ ਆਪਣੇ ਨੇਤਾ ਕੇਜਰੀਵਾਲ ਲਈ ਸਖ਼ਤ ਮਿਹਨਤ ਕਰ ਰਹੀ ਸੀ, ਪ੍ਰਦਰਸ਼ਨ ਕਰ ਰਹੀ ਸੀ ਅਤੇ ਇਨਸਾਫ਼ ਦੀ ਮੰਗ ਕਰ ਰਹੀ ਸੀ। ਅੱਜ ਜਦੋਂ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ ਤਾਂ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। 7 ਮਈ ਨੂੰ ਈਡੀ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਕਈ ਦਲੀਲਾਂ ਦਿੱਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਟਾਲ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਅਸੀਂ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਦੇਵਾਂਗੇ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।