ਆਪ ਸੁਪਰੀਮੋ ਕੇਜਰੀਵਾਲ ਭਲਕੇ ਤੋਂ ਕਰਨਗੇ ਪੰਜਾਬ ਵਿਧਾਨ ਸਭਾ ਹਲਕਿਆਂ ਦਾ ਦੌਰਾ

TeamGlobalPunjab
2 Min Read

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ 28 ਜਨਵਰੀ ਤੋਂ ਐਤਵਾਰ 30 ਜਨਵਰੀ ਤੱਕ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਦੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤੇ ਜਾਣ ਦਾ ਪ੍ਰੋਗਰਾਮ ਹੈ।

ਕਾਂਗਰਸ ਵੱਲੋਂ ਵਰਚੁਅਲ ਰੈਲੀ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੈਲੀ ਦਾ ਆਗਾਜ਼ ਰਾਹੁਲ ਗਾਂਧੀ ਅੱਜ ਕਰਨ ਜਾ ਰਹੇ ਹਨ। ਰਾਹੁਲ ਗਾਂਧੀ ਅੱਜ ਦੁਪਹਿਰ ਬਾਅਦ ਜਲੰਧਰ ਵਿੱਚ ਪੰਜਾਬ ਫ਼ਤਹਿ ਵਰਚੁਅਲ ਰੈਲੀ ਕਰਨਗੇ। ਜਲੰਧਰ ਦੇ ਪਿੰਡ ਮਿੱਠਾਪੁਰ ਵਿਖੇ ਵਰਚੁਅਲ ਮਾਧਿਅਮ ਰਾਹੀਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੋਕਾਂ ਨਾਲ ਜੁੜਨਗੇ।

ਜ਼ਿਕਰਯੋਗ ਹੈ ਕਿ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਚੁੱਕੇ ਕੇਜਰੀਵਾਲ ਹੁਣ ਲਗਾਤਾਰ ਪੰਜਾਬ ਦੌਰੇ ’ਤੇ ਆ ਰਹੇ ਹਨ ਅਤੇ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਨੂੰ ਮਜ਼ਬੂਤ ਕਰਨ ਲਈ ਉਹ ਹੁਣ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਰਾਹੁਲ ਗਾਂਧੀ ਪਾਰਟੀ ਦੇ ਉਮੀਦਵਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment