ਸੀਏਏ ਪ੍ਰਦਰਸ਼ਨਾਂ ਬਾਰੇ ਬੋਲੇ ਕੇਜਰੀਵਾਲ, ਮੰਤਰੀ ਮੰਡਲ ਨੂੰ ਲੈ ਕੇ ਵੀ ਕਹੀ ਵੱਡੀ ਗੱਲ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਹੋ ਰਹੇ ਹਨ। ਇਹ ਪ੍ਰਦਰਸ਼ਨ ਹੁਣ ਹਿੰਸਕ ਰੂਪ ਧਾਰਨ ਕਰ ਚੁਕੇ ਹਨ। ਦੱਸਣਯੋਗ ਹੈ ਕਿ ਇਸ ਦੌਰਾਨ ਦਿੱਲੀ ਅੰਦਰ ਜਿੱਥੇ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ ਉੱਥੇ ਹੀ 23 ਦੇ ਕਰੀਬ ਮੌਤਾਂ ਵੀ ਹੋ ਗਈ ਹਨ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਵਿੱਚ ਜੋ ਵੀ ਦੋਸ਼ੀ ਹੈ ਉਸ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

- Advertisement -

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੰਗਾਕਾਰੀਆਂ ‘ਤੇ ਸਖਤ ਐਕਸ਼ਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਪੁਲਿਸ ਨਹੀਂ ਹੈ ਜੇਕਰ ਹੁੰਦੀ ਤਾਂ ਉਨ੍ਹਾਂ ਨੇ ਵੀ ਇਹ ਹੀ ਕਰਨਾ ਸੀ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਅਜਿਹੇ ਦੰਗਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਦੰਗੇ ਕਰਵਾਏ, ਜਿਨ੍ਹਾਂ ਨੇ ਦੰਗਿਆਂ ਲਈ ਉਕਾਸਾਇਆ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਕੇਜਰੀਵਾਲ ਅਨੁਸਾਰ ਅਜਿਹੇ ਵਿਅਕਤੀ ਨੂੰ ਬਖਸਿਆ ਨਹੀਂ ਜਾਣਾ ਚਾਹੀਦਾ ਫਿਰ ਉਹ ਭਾਵੇਂ ਕੋਈ ਵੀ ਕਿਉਂ ਨਾ ਹੋਵੇ ਬੇਸ਼ੱਕ ਉਸ ਦੇ ਮੰਤਰੀ ਮੰਡਲ ਦਾ ਹੀ ਕੋਈ ਵਿਅਕਤੀ ਹੋਵੇ।

Share this Article
Leave a comment