ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਸਲਾਹ ਦਿੰਦਿਆਂ ਇਹ ਪੰਜ ਕੰਮ ਕਰਨ ਲਈ ਕਿਹਾ

TeamGlobalPunjab
2 Min Read

ਚੰਡੀਗੜ੍ਹ: ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸ ਦੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਵਿੱਚ ਇਮਾਨਦਾਰ ਸਰਕਾਰ ਦੇਵੇਗੀ।

ਕੇਜਰੀਵਾਲ ਨੇ ਚੰਡੀਗੜ੍ਹ ਏਅਰਪੋਰਟ ਤੋਂ ਹੀ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਵੇਖ ਰਿਹਾ ਹਾਂ ਕਿ ਇਸ ਵੇਲੇ ਪੰਜਾਬ ਵਿੱਚ ਜਿਸ ਤਰ੍ਹਾਂ ਦਾ ਸਿਆਸੀ ਮਾਹੌਲ ਬਣਿਆ ਹੋਇਆ ਹੈ, ਉਹ ਬਹੁਤ ਮੰਦਭਾਗਾ ਹੈ। ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਕਿਸ ਕੋਲ ਜਾਣ। ਇਨ੍ਹਾਂ ਲੋਕਾਂ ਨੇ ਸਰਕਾਰ ਨੂੰ ਇੱਕ ਤਮਾਸ਼ਾ ਬਣਾ ਕੇ ਰੱਖਿਆ ਹੋਇਆ ਹੈ। ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਇੱਕ ਸਥਿਰ, ਵਧੀਆ, ਇਮਾਨਦਾਰ ਸਰਕਾਰ ਦੇ ਸਕਦੀ ਹੈ।

ਇਸ ਤੋਂ ਇਲਾਵਾ ਕੇਜਰੀਵਾਲ ਨੇ ਚੰਨੀ ਨੂੰ ਸਲਾਹ ਦਿੰਦਿਆਂ ਪੰਜ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਚੰਨੀ ਕੋਲ ਇਹ ਸਾਰੇ ਕੰਮ ਕਰਨ ਲਈ 4 ਮਹੀਨੇ ਹਨ। ਇਨ੍ਹਾਂ 4 ਮਹੀਨਿਆਂ ਵਿੱਚ ਚੰਨੀ ਸਭ ਕੁੱਝ ਕਰ ਸਕਦੇ ਹਨ।

-ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ‘ਤੇ ਇਲਜ਼ਾਮ ਲੱਗ ਰਹੇ ਹਨ ਕਿ ਚੰਨੀ ਨੇ ਆਪਣੇ ਮੰਤਰੀ ਮੰਡਲ ਵਿੱਚ ਦਾਗੀ ਲੋਕਾਂ ਨੂੰ ਸ਼ਾਮਿਲ ਕੀਤਾ ਹੈ। ਭ੍ਰਿਸ਼ਟਾਚਾਰ ਮੰਤਰੀਆਂ, ਦਾਗੀ ਅਫਸਰਾਂ ਨੂੰ ਤੁਰੰਤ ਹਟਾਇਆ ਜਾਵੇ, ਉਨ੍ਹਾਂ ਉੱਤੇ ਪਰਚੇ ਕਰਕੇ ਸਖਤ ਕਾਰਵਾਈ ਕੀਤੀ ਜਾਵੇ।

- Advertisement -

-ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਨੂੰ ਲੈ ਕੇ ਪੰਜਾਬ ਦੀ ਜਨਤਾ ਨਰਾਜ਼ ਹੈ, ਚੰਨੀ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਚੁੱਕ ਕੇ ਵੇਖੇ ਅਤੇ ਨਿਆਂ ਕਰੇ।

-ਕੇਜਰੀਵਾਲ ਨੇ ਕਿਹਾ ਕੈਪਟਨ ਦੇ ਵਾਅਦਿਆਂ ਨੂੰ ਚੰਨੀ ਪੂਰਾ ਕਰਨ ਜਾਂ ਫਿਰ ਚੰਨੀ ਕਹਿ ਦੇਣ ਕਿ ਕੈਪਟਨ ਨੇ ਝੂਠ ਬੋਲਿਆ ਸੀ।

-ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਸੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕਰਨਗੇ। ਚੰਨੀ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ।

-ਇਸ ਤੋਂ ਇਲਾਵਾ ਚੰਨੀ ਬਿਜਲੀ ਸਮਜੌਤੇ ਰੱਦ ਕਰਨ।

Share this Article
Leave a comment