ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਸੰਮਨ ਜਾਰੀ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਦਾ ਇਹ ਚੌਥਾ ਸੰਮਨ ਹੈ। ਕੇਜਰੀਵਾਲ ਪਹਿਲਾਂ ਦਿਤੇ ਨੋਟਿਸ ‘ਤੇ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਕੇਜਰੀਵਾਲ ਨੇ ਇਨ੍ਹਾਂ ਨੋਟਿਸਾਂ ਨੂੰ ਗੈਰ-ਕਾਨੂੰਨੀ ਕਿਹਾ ਸੀ।
ਹੁਣ ਚੌਥਾ ਸੰਮਨ ਜਾਰੀ ਕਰਕੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਦਿੱਲੀ ਦਾ ਕਥਿਤ ਸ਼ਰਾਬ ਘੁਟਾਲਾ ਫਰਜ਼ੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਜਾਇਜ਼’ ਸੰਮਨ ਭੇਜਦੀ ਹੈ ਤਾਂ ਉਹ ਇਸ ਵਿਚ ਸਹਿਯੋਗ ਕਰਨਗੇ।
‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਤੀਜੇ ਸੰਮਨ ‘ਤੇ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਸੰਮਨ ਨੂੰ ‘ਗੈਰ-ਕਾਨੂੰਨੀ’ ਅਤੇ ‘ਸਿਆਸਤ ਤੋਂ ਪ੍ਰੇਰਿਤ’ ਕਰਾਰ ਦਿਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।