CAA ਦੇਸ਼ ਲਈ ਬਹੁਤ ਮਾੜਾ, ਪਾਕਿਸਤਾਨੀਆਂ ‘ਤੇ ਖਰਚ ਹੋਵੇਗਾ ਪੈਸਾ: ਕੇਜਰੀਵਾਲ

Prabhjot Kaur
3 Min Read

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਭਾਰਤ ਦੇ ਲੋਕਾਂ ਲਈ ਕੋਈ ਪੈਸਾ ਨਹੀਂ ਹੈ ਅਤੇ ਉਹ ਪਾਕਿਸਤਾਨ ਦੇ ਲੋਕਾਂ ਨੂੰ ਇੱਥੇ ਵਸਾਉਣਾ ਚਾਹੁੰਦੇ ਹਨ। ਉਹ ਉਨ੍ਹਾਂ ਲੋਕਾਂ ‘ਤੇ ਪੈਸਾ ਖਰਚ ਕਰਨਾ ਚਾਹੁੰਦੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ 2.5 ਤੋਂ 3 ਕਰੋੜ ਘੱਟ ਗਿਣਤੀਆਂ ਹਨ। ਜੇਕਰ ਡੇਢ ਕਰੋੜ ਆ ਵੀ ਜਾਣ ਤਾਂ ਰੁਜ਼ਗਾਰ ਕਿੱਥੋਂ ਆਵੇਗਾ? ਇਹ ਭਾਜਪਾ ਦੀ ਵੋਟ ਬੈਂਕ ਦੀ ਰਾਜਨੀਤੀ ਹੈ। ਜਿੱਥੇ ਵੀ ਭਾਜਪਾ ਦੀਆਂ ਵੋਟਾਂ ਘੱਟ ਹਨ, ਉੱਥੇ ਝੁੱਗੀਆਂ-ਝੌਂਪੜੀਆਂ ਨੂੰ ਵਸਾ ਕੇ ਭਵਿੱਖ ਵਿੱਚ ਵੋਟ ਬੈਂਕ ਬਣਾਏਗੀ।

CAA ਦੇਸ਼ ਲਈ ਬਹੁਤ ਮਾੜਾ 

ਕੇਜਰੀਵਾਲ ਨੇ ਕਿਹਾ, ਲੋਕ ਇਹ ਕਹਿ ਰਹੇ ਹਨ ਕਿ ਭਾਰਤ ਦੇ ਲੋਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਉਹ ਪਾਕਿਸਤਾਨ ਦੇ ਲੋਕਾਂ ਨੂੰ ਵਸਾਉਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੀਏਏ ਦੇਸ਼ ਲਈ ਬਹੁਤ ਮਾੜਾ ਹੈ। ਇੱਕ ਵਾਰ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ, ਇਹ ਨਹੀਂ ਰੁਕੇਗੀ। ਇਸ ਦਾ ਸਭ ਤੋਂ ਵੱਡਾ ਨੁਕਸਾਨ ਉੱਤਰ-ਪੂਰਬ ਨੂੰ ਭੁਗਤਣਾ ਪਵੇਗਾ ਕਿਉਂਕਿ ਬੰਗਲਾਦੇਸ਼ ਤੋਂ ਵੱਡੀ ਗਿਣਤੀ ‘ਚ ਘੁਸਪੈਠ ਹੋ ਰਹੀ ਹੈ। ਉਨ੍ਹਾਂ ਦੀ ਭਾਸ਼ਾ ਖਤਰੇ ਵਿੱਚ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੂਰਾ ਦੇਸ਼ ਸੀਏਏ ਦਾ ਵਿਰੋਧ ਕਰ ਰਿਹਾ ਹੈ। ਜੇਕਰ ਭਾਜਪਾ ਇਸ ਨੂੰ ਵਾਪਸ ਨਹੀਂ ਲੈਂਦੀ ਤਾਂ ਤੁਸੀਂ ਲੋਕ ਇਸ ਦਾ ਜਵਾਬ ਚੋਣਾਂ ‘ਚ ਦੇ ਦਿਓ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲਗਭਗ 11 ਲੱਖ ਕਾਰੋਬਾਰੀ ਦੇਸ਼ ਛੱਡ ਚੁੱਕੇ ਹਨ। ਜੇ ਤੁਸੀਂ ਉਨ੍ਹਾਂ ਨੂੰ ਵਾਪਸ ਲਿਆਉਣਾ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਵਾਪਸ ਲਿਆਓ।  ਹਰਿਆਣਾ ਸਰਕਾਰ ਲੋਕਾਂ ਨੂੰ ਰੁਜ਼ਗਾਰ ਲਈ ਇਜ਼ਰਾਈਲ ਜਾਣ ਲਈ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਗਰੀਬ ਦੇਸ਼ ਦੇ ਲੋਕਾਂ ਨੂੰ ਆਪਣੇ ਦੇਸ਼ ‘ਚ ਵਸਾ ਰਹੀ ਹੈ। CAA ਦੇ ਜ਼ਰੀਏ ਸਰਕਾਰ ਕਹਿ ਰਹੀ ਹੈ ਕਿ ਜੇਕਰ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਘੱਟ ਗਿਣਤੀ ਭਾਰਤੀ ਨਾਗਰਿਕਤਾ ਲੈਣਾ ਚਾਹੁੰਦੇ ਹਨ ਤਾਂ ਉਹ ਲੈ ਸਕਦੇ ਹਨ ਅਤੇ ਉਨ੍ਹਾਂ ਲੋਕਾਂ ਨੂੰ ਇੱਥੇ ਹੀ ਵਸਾਇਆ ਜਾਵੇਗਾ।  ਕੇਜਰੀਵਾਲ ਨੇ ਕਿਹਾ ਕਿ ਸਾਡੇ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਦਰ-ਦਰ ਭਟਕ ਰਹੇ ਹਨ, ਮਹਿੰਗਾਈ ਹੈ ਅਤੇ ਸਰਕਾਰ CAA ਦੀ ਗੱਲ ਕਰ ਰਹੀ ਹੈ।

- Advertisement -

Share this Article
Leave a comment