ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ 20 ਸਤੰਬਰ ਤੋਂ ਹਰਿਆਣਾ ਵਿੱਚ ਚੋਣ ਮੈਦਾਨ ਵਿੱਚ ਉੱਤਰਣਗੇ। ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੇਜਰੀਵਾਲ ਪਹਿਲੀ ਵਾਰ ਜਨਤਾ ਦੇ ਵਿਚਕਾਰ ਜਾਣਗੇ।
ਸ਼ੁੱਕਰਵਾਰ ਨੂੰ ਉਹ ਹਰਿਆਣਾ ਦੇ ਜਗਾਧਰੀ ‘ਚ ਰੋਡ ਸ਼ੋਅ ਕਰਨਗੇ, ਜਿੱਥੋਂ ਉਹ ਹਰਿਆਣਾ ‘ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਗਾਧਰੀ ਤੋਂ ਬਾਅਦ ਕੇਜਰੀਵਾਲ ਡੱਬਵਾਲੀ, ਰਾਣੀਆ, ਭਿਵਾਨੀ, ਮਹਿਮ, ਪੁੰਦਰੀ, ਕਲਾਇਤ, ਰੇਵਾੜੀ, ਦਾਦਰੀ, ਅਸੰਧ, ਬੱਲਭਗੜ੍ਹ ਅਤੇ ਬਦਰਾ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਵਲੋਂ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।