ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਅੱਜ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰੇਗੀ ਜਿਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਐਤਵਾਰ ਨੂੰ ਦੋਵੇਂ ਆਗੂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਮੱਥਾ ਟੇਕਣਗੇ।
ਇਸ ਦੌਰਾਨ ਆਮ ਆਦਮੀ ਦੇ ਵਰਕਰ ਅਤੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਦੱਸ ਦੇਈਏ ਕਿ ਭਗਵੰਤ ਮਾਨ ਵਲੋਂ ਖਟਕੜ ਕਲਾਂ ਵਿੱਚ 16 ਮਾਰਚ ਨੂੰ ਸਹੁੰ ਚੁੱਕੀ ਜਾਵੇਗੀ। ਪੁਲਿਸ ਵੱਲੋ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤੇ ਪ੍ਰਬੰਧ ਕੀਤੇ ਗਏ ਹਨ।ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਪਾਰਟੀ ਦੇ ਸਹੁੰ ਚੁੱਕ ਸਮਾਗਮ ਉਤੇ 2 ਕਰੋੜ ਰੁਪਏ ਖ਼ਰਚ ਹੋਣਗੇ।