ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਅੱਜ ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦਾ ਪ੍ਰੋਗਰਾਮ ਰਾਮਲੀਲਾ ਮੈਦਾਨ ਵਿੱਚ ਹੋਵੇਗਾ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਆਪ ਨੇ 70 ਸੀਟਾਂ ਵਿੱਚੋਂ 62 ‘ਤੇ ਜਿੱਤ ਪ੍ਰਾਪਤ ਕੀਤੀ ਹੈ ਅਤੇ 8 ਸੀਟਾਂ ਪ੍ਰਾਪਤ ਕਰਨ ਵਾਲੀ ਭਾਜਪਾ ਵਿਰੋਧੀ ਧਿਰ ਹੈ। ਜਾਣਕਾਰੀ ਮੁਤਾਬਿਕ ਇਸ ਮੌਕੇ ਪਹੁੰਚਣ ਲਈ ਪ੍ਰਧਾਨਮੰਤਰੀ ਨਰਿੰਦਰ ਮੋਦੀ, ਭਾਜਪਾ ਸੰਸਦ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਹ ਸਮਾਗਮ ਕਰੀਬ 10 ਵਜੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਮਫਲਰ ਮੈਨ ਬੱਚਾ ਮੁੱਖ ਮਹਿਮਾਨ ਵਜੋਂ ਪਹੁੰਚੇਗਾ।