Breaking News

22 ਨਵੰਬਰ ਤੋਂ 2 ਰੋਜਾ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਤੋਂ ਇਕ ਵੱਡੇ ਐਲਾਨ ਨਾਲ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮਦੇਨਜਰ ‘ਆਪ’ ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ- ਵੱਖ ਥਾਵਾਂ ‘ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ। ਉਨਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੀ ਘੋਸ਼ਣਾ ਵੀ ਕਰਨਗੇ।

ਇਸ ਤੋਂ ਬਾਅਦ ਲੁਧਿਆਣਾ ‘ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦੋਂ ਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

Check Also

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਜਸਟਿਸ ਸੰਤ ਪ੍ਰਕਾਸ਼ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ:  ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ …

Leave a Reply

Your email address will not be published. Required fields are marked *