ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ, ਜਿਸ ਦਾ ਫਾਇਦਾ ਦਿੱਲੀ ਦੇ ਸਾਰੇ ਲੋਕਾਂ ਨੂੰ ਮਿਲੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਰਿਆਂ ਨੂੰ ਚੰਗੀ ਗੁਣਵੱਤਾ ਵਾਲੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਸਾਡਾ ਮਿਸ਼ਨ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ 1 ਜਨਵਰੀ ਨੂੰ ਸਾਰੇ ਮੁਹੱਲਾ ਕਲੀਨਿਕਾਂ ਵਿੱਚ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ। ਦੱਸ ਦੇਈਏ ਕਿ ਹੁਣ ਤੱਕ ਦਿੱਲੀ ਦੇ ਸਾਰੇ ਮੁਹੱਲਾ ਕਲੀਨਿਕਾਂ ਵਿੱਚ 212 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘ਕਿਸੇ ਦੀ ਆਰਥਿਕ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਨੂੰ ਚੰਗੀ ਗੁਣਵੱਤਾ ਵਾਲੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਸਾਡਾ ਮਿਸ਼ਨ ਹੈ। ਸਿਹਤ ਸੇਵਾਵਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਬਹੁਤ ਸਾਰੇ ਲੋਕ ਪ੍ਰਾਈਵੇਟ ਹੈਲਥਕੇਅਰ ਬਰਦਾਸ਼ਤ ਨਹੀਂ ਕਰ ਸਕਦੇ। ਇਹ ਕਦਮ ਅਜਿਹੇ ਸਾਰੇ ਲੋਕਾਂ ਦੀ ਮਦਦ ਕਰੇਗਾ।
Providing good quality health and education to all, irrespective of anyone’s economic status, is our mission. Healthcare has become v expensive. Many people can’t afford pvt healthcare. This step will help all such people https://t.co/2B94b6YPCZ
— Arvind Kejriwal (@ArvindKejriwal) December 13, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.