ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰੀ ਵਿਰੁੱਧ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਅਰਵਿੰਦ ਕੇਜਰੀਵਾਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਜਰੀਵਾਲ ਸੁਪਰੀਮ ਕੋਰਟ ਵਿਚ ਪਟੀਸ਼ਨ ਵਾਪਸ ਲੈ ਰਹੇ ਹਨ, ਕਿਉਂਕਿ ਇਸ ਕਾਰਨ ਰਿਮਾਂਡ ਨਾਲ ਟਕਰਾਅ ਹੋ ਰਿਹਾ ਹੈ।
ਜਾਣਕਾਰਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਪਹਿਲਾਂ ਨਿਚਲੀ ਅਦਾਲਤ ਵਿੱਚ ਇਹ ਪੱਖ ਰੱਖਣਾ ਠੀਕ ਹੋਵੇਗਾ। ਜੇਕਰ ਝਟਕਾ ਲੱਗਦਾ ਹੈ ਤਾਂ ਉਹ ਮੁੜ ਸੁਪਰੀਮ ਕੋਰਟ ਆਉਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।