ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਹਨਾਂ ਨੇ ਪੰਜਾਬ ਦੇ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ । ਕੇਜਰੀਵਾਲ ਨੇ ਪੰਜਾਬ ਵਿੱਚ ਸਿੱਖਿਆ ਸਿਸਟਮ ਨੂੰ ਲੈ ਕੇ ਚੰਨੀ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਹਾਲ ਬਹੁਤ ਮਾੜਾ ਹੈ। ਕਈ ਸਕੂਲਾਂ ਵਿੱਚ ਪੜਾਉਣ ਲਈ ਅਧਿਆਪਕ ਹੀ ਨਹੀਂ ਹਨ। ਸਰਕਾਰੀ ਸਕੂਲਾਂ ਵਿੱਚ ਮੁੱਢਲੀਆਂ ਸਹੂਲਤਾਂ ਵੀ ਨਹੀਂ ਹਨ।
ਕੇਜਰੀਵਾਲ ਨੇ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਪੰਜਾਬ ਦੇ ਪੁਨਰ ਨਿਰਮਾਣ ਮਿਸ਼ਨ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਕੇਜਰੀਵਾਲ ਦੀਆਂ ਅਧਿਆਪਕਾਂ ਨੂੰ 8 ਗਰੰਟੀਆਂ :
-ਪੰਜਾਬ ਦੇ ਅੰਦਰ ਮਾਹੌਲ ਬਦਲਾਂਗੇ। ਅਧਿਆਪਕਾਂ ਨੂੰ ਚੰਗਾ ਮਾਹੌਲ ਦੇਵਾਂਗੇ ਅਤੇ ਉਨ੍ਹਾਂ ਦੇ ਨਾਲ ਮਿਲ ਕੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਵਾਂਗੇ।
-ਸਰਕਾਰ ਬਣਨ ਦੇ ਤੁਰੰਤ ਬਾਅਦ ਜਿੰਨੇ ਵੀ ਅਧਿਆਪਕ ਆਊਟਸੋਰਸਿੰਗ ਜਾਂ ਠੇਕੇ ‘ਤੇ ਕੰਮ ਕਰ ਰਹੇ ਹਨ, ਉਨ੍ਹਾਂ ਸਭ ਨੂੰ ਪੱਕਾ ਕੀਤਾ ਜਾਵੇਗਾ।
-ਅਧਿਆਪਕਾਂ ਦੀ ਟਰਾਂਸਫਰ ਪਾਲਿਸੀ ਬਦਲੀ ਜਾਵੇਗੀ। ਅਧਿਆਪਕਾਂ ਨੂੰ ਉਨ੍ਹਾਂ ਦੇ ਮਨ ਮੁਤਾਬਕ ਉਨ੍ਹਾਂ ਦੀ ਮਰਜ਼ੀ ਮੁਤਾਬਕ ਸਕੂਲ ਦਿੱਤਾ ਜਾਵੇਗਾ।
-ਪੰਜਾਬ ਵਿੱਚ ਅਧਿਆਪਕਾਂ ਦਾ ਨਾਨ-ਟੀਚਿੰਗ ਕੰਮ ਵਾਪਿਸ ਲਿਆ ਜਾਵੇਗਾ।
-ਪੰਜਾਬ ਵਿੱਚ ਅਧਿਆਪਕਾਂ ਦੀਆਂ ਬਹੁਤ ਅਸਾਮੀਆਂ ਹਨ। ਇਨ੍ਹਾਂ ਸਾਰੀਆਂ ਅਸਾਮੀਆਂ ਨੂੰ ਸਰਕਾਰ ਬਣਨ ‘ਤੇ ਤੁਰੰਤ ਬਾਅਦ ਭਰੀਆਂ ਜਾਣਗੀਆਂ।
-ਪੰਜਾਬ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਕਰਵਾਉਣ ਲਈ ਅਸੀਂ ਵਿਦੇਸ਼ਾਂ ਵਿੱਚ ਭੇਜਾਂਗੇ।
-ਅਧਿਆਪਕਾਂ ਨੂੰ ਸਮੇਂ ਸਿਰ ਪ੍ਰਮੋਸ਼ਨ ਮਿਲਿਆ ਕਰੇਗਾ।
-ਸਾਰੇ ਅਧਿਆਪਕਾਂ ਨੂੰ ਕੈਸ਼ਲੈੱਸ ਮੈਡੀਕਲ ਵਿਵਸਥਾ ਦਾ ਇੰਤਜ਼ਾਮ ਕੀਤਾ ਜਾਵੇਗਾ।
.@ArvindKejriwal ਦੀ ਪੰਜਾਬ ਦੇ Teachers ਲਈ 8 ਗਰੰਟੀ‼️
1⃣ਵਧੀਆ ਮਾਹੌਲ ਦਿਆਂਗੇ
2⃣ਕੱਚੇ ਅਧਿਆਪਕ ਪੱਕੇ ਕੀਤੇ ਜਾਣਗੇ
3⃣Transfer Policy ‘ਚ ਬਦਲਾਅ
4⃣Non-Teaching ਕੰਮ ਬੰਦ ਕੀਤਾ ਜਾਏਗਾ
5⃣ਸਾਰਿਆਂ Vacancies ਭਰੀਆਂ ਜਾਣਗੀਆਂ
6⃣ਪੜ੍ਹਨ ਲਈ ਵਿਦੇਸ਼ਾਂ ‘ਚ ਭੇਜਿਆ ਜਾਵੇਗਾ
7⃣ਪ੍ਰਮੋਟ ਕੀਤਾ ਜਾਵੇਗਾ
8⃣Cashless Medical ਸੁਵਿਧਾ pic.twitter.com/gV74ZuIidJ
— AAP Punjab (@AAPPunjab) November 23, 2021