ਨਵੀਂ ਦਿੱਲੀ- ਦਿੱਲੀ ਦੀ ਰਾਊਜ ਐਵੇਨਿਊ ਕੋਰਟ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਨਿਯਮਿਤ ਜ਼ਮਾਨਤ ਦੀ ਬੇਨਤੀ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ 1 ਜੂਨ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਤੇ ਅੰਤਰਿਮ ਜ਼ਮਾਨਤ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਮੰਗਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਈਡੀ ਨੂੰ ਸ਼ਨੀਵਾਰ ਤੱਕ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ।
ਜੱਜ ਨੇ ਕੇਜਰੀਵਾਲ ਦੀ ਇਕ ਹੋਰ ਪਟੀਸ਼ਨ ‘ਤੇ ਵੀ ਈਡੀ ਤੋਂ ਜਵਾਬ ਮੰਗਿਆ ਹੈ, ਜਿਸ ਵਿਚ ਉਨ੍ਹਾਂ ਨੇ ਨਿਯਮਿਤ ਜ਼ਮਾਨਤ ਪਟੀਸ਼ਨ ਮਨਜ਼ੂਰ ਨਾ ਕੀਤੇ ਜਾਣ ਦੀ ਸਥਿਤੀ ਵਿਚ ਮੈਡੀਕਲ ਆਧਾਰ ‘ਤੇ ਇਕ ਹਫ਼ਤੇ ਲਈ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ ਹੈ। ਕੇਜਰੀਵਾਲ ਫ਼ਿਲਹਾਲ ਇਸ ਮਾਮਲੇ ਵਿਚ 1 ਜੂਨ ਤੱਕ ਲਈ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ‘ਤੇ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।