ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਨਾਲ ਕੱਢਣਗੇ ਵੱਡਾ ਰੋਡ ਸ਼ੋਅ

Prabhjot Kaur
2 Min Read

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਜੇਲ੍ਹ ‘ਚੋਂ ਜ਼ਮਾਨਤ ਮਿਲਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ। ਇਸ ਦੇ ਨਾਲ ਹੀ ਉਹ ਸ੍ਰੀ ਸੱਚਖੰਡ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲੈਣਗੇ।

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ਵਿਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਇਸ ਮਗਰੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣ ਲਈ ਪਹੁੰਚਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਜਨਵਰੀ ਵਿੱਚ ਚੋਣ ਮੋਡ ਵਿੱਚ ਆ ਗਈ ਸੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਰੈਲੀਆਂ ਕੀਤੀਆਂ ਗਈਆਂ। ਇਸ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ।

ਇਸ ਦੌਰਾਨ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾਉਣ, ਪਲਾਟਾਂ ਲਈ ਐਨਓਸੀ ਖ਼ਤਮ ਕਰਨ ਅਤੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡਾਂ ਦੀ ਬਹਾਲੀ ਆਦਿ ਵੀ ਕੀਤੇ ਗਏ। ਨਾਲ ਹੀ ਜੇਲ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੋਹਾਲੀ ‘ਚ ਸੰਸਦ ‘ਚ ਭਗਵੰਤ ਮਾਨ ਦੀ ਤਾਰੀਫ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment