ਕੇਜਰੀਵਾਲ ਦਾ ਪੰਜਾਬ ਦੌਰਾ, ਅੱਜ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

Prabhjot Kaur
2 Min Read

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅੱਜ ਤੋਂ 2 ਦਿਨਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਕੇਜਰੀਵਾਲ ਪੰਜਾਬ ਵਿਚ ਪਹਿਲੀ ਰੈਲੀ ਕਰਨ ਜਾ ਰਹੇ ਹਨ।

ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ ‘ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੋ ਦਿਨ ਪੰਜਾਬ ਫੇਰੀ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਰੈਲੀ ਹੋਵੇਗੀ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਹੋਵੇਗੀ । ਸ਼ਾਮ 4:00 ਵਜੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment