ਮੁੰਬਈ: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰਿਅਨ ਖ਼ਾਨ ਮੁੰਬਈ ਦੇ ਸਮੁੰਦਰੀ ਕੰਢੇ ਇਕ ਕਰੂਜ਼ ’ਚੋਂ ਨਸ਼ੀਲੀਆਂ ਵਸਤਾਂ ਬਰਾਮਦ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ਼ੁੱਕਰਵਾਰ ਸ਼ਾਮ ਪੇਸ਼ ਹੋਏ।
NCB ਵਲੋਂ ਦੇਰ ਰਾਤ ਤੱਕ ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾ ਰਿਹਾ ਸੀ। ਅਦਾਲਤ ਨੇ ਬੀਤੇ ਮਹੀਨੇ ਉਨ੍ਹਾਂ ਦੀ ਅਰਜ਼ੀ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਹਰ ਸ਼ੁੱਕਰਵਾਰ ਐੱਨ. ਸੀ. ਬੀ. ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ।
ਸੂਤਰਾਂ ਨੇ ਦੱਸਿਆ ਕਿ ਬਾਅਦ ’ਚ ਉਹ ਐੱਨ. ਸੀ. ਬੀ. ਦੇ ਉੱਪ ਮੁਖੀ ਸੰਜੇ ਕੁਮਾਰ ਦੀ ਅਗਵਾਈ ਹੇਠ ਨਵੀਂ ਮੁੰਬਈ ’ਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ ਤੇ ਆਪਣਾ ਬਿਆਨ ਦਰਜ ਕਰਵਾਇਆ।