ਪੰਜਾਬ ‘ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਰਕਾਰ ਨੇ ਲਿਆ ਵੱਡਾ ਫੈਸਲਾ, ਨਵੇਂ ਹੁਕਮ ਜਾਰੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੈਠਕ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜੋ ਕਿ 1 ਮਾਰਚ ਤੋਂ ਲਾਗੂ ਹੋਣਗੇ।

ਸਰਕਾਰ ਨੇ ਇਨਡੋਰ ਸਮਾਗਮਾਂ ‘ਚ 100 ਤੋਂ ਵਧ ਅਤੇ ਆਊਟਡੋਰ ਸਮਾਗਮਾਂ ‘ਚ 200 ਤੋਂ ਵਧ ਲੋਕਾਂ ਦੇ ਇਕੱਠ ਨੂੰ ਲੈ ਕੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਅਧਿਕਾਰ ਦਿੱਤਾ ਹੈ ਕਿ ਉਹ ਲੋੜ ਪੈਣ ‘ਤੇ ਹਾਟ ਸਪਾਟ ਖੇਤਰਾਂ ‘ਚ ਨਾਈਟ ਕਰਫ਼ਿਊ ਲਗਾ ਸਕਦੇ ਹਨ। ਕੈਪਟਨ ਨੇ ਡੀ. ਜੀ. ਪੀ. ਪੰਜਾਬ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਲੋਕਾਂ ਵਲੋਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।

Share this Article
Leave a comment