ਸੰਗਰੂਰ: ਪੰਜਾਬ ‘ਚ ਅੱਜ ਤੋਂ ਸਕੂਲ ਖੁੱਲ੍ਹ ਗਏ ਹਨ ਅਤੇ ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਸੰਗਰੂਰ ‘ਚ ਬੱਚਿਆਂ ਨਾਲ ਭਰੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸੰਗਰੂਰ ਦੇ ਭਵਾਨੀਗੜ੍ਹ ‘ਚ ਸਵੇਰੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਕਾਰ ਨਾਲ ਟੱਕਰ ਹੋ ਗਈ। ਜਿਸ ‘ਚ 11 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਸਕੂਲ ਵੈਨ ਦੇ ਹਾਦਸੇ ਦੀ ਸੂਚਨਾ ਜਿਵੇਂ ਹੀ ਰੋਡ ਸੇਫਟੀ ਫੋਰਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖਮੀ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਇਲਾਜ ਤੋਂ ਬਾਅਦ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਕਿ ਗਲਤੀ ਕਿਸਦੀ ਸੀ। ਇਸ ਹਾਦਸੇ ਵਿੱਚ ਕਾਰ ਸਵਾਰ ਵੀ ਵਾਲ-ਵਾਲ ਬਚ ਗਏ। ਕਾਰ ਦਾ ਏਅਰ ਬੈਗ ਖੁੱਲ੍ਹਣ ਕਾਰਨ ਉਸ ਦੀ ਜਾਨ ਬਚ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਘਟਨਾ ਬਾਰੇ ਬੱਚਿਆਂ ਅਤੇ ਸਕੂਲ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਇਸ ਬਾਰੇ ਕੋਈ ਬਿਆਨ ਨਹੀਂ ਆਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।