ਉਦੈਪੁਰ ਦੀ ਘਟਨਾ ‘ਤੇ ਅਸਦੁਦੀਨ ਓਵੈਸੀ ਨੇ ਕਿਹਾ, ਦੋਸ਼ੀਆਂ ਖਿਲਾਫ ਹੋਣੀ ਚਾਹੀਦੀ ਸਖਤ ਤੋਂ ਸਖਤ ਕਾਰਵਾਈ

ਨਿਊਜ਼ ਡੈਸਕ: ਰਾਜਸਥਾਨ ਦੇ ਉਦੈਪੁਰ ‘ਚ ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਕਨ੍ਹਈਆ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਦੈਪੁਰ ‘ਚ ਵਾਪਰੀ ਦਰਦਨਾਕ ਘਟਨਾ ‘ਤੇ AIMIM ਮੁਖੀ ਅਸਦੁਦੀਨ ਓਵੈਸੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਓਵੈਸੀ ਨੇ ਦਰਜ਼ੀ ਦੀ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦਾ ਅਧਿਕਾਰ ਨਹੀਂ ਹੈ।

AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਟਵੀਟ ਕੀਤਾ, ‘ਉਦੈਪੁਰ ਵਿੱਚ ਬੇਰਹਿਮੀ ਨਾਲ ਕਤਲ ਨਿੰਦਣਯੋਗ ਹੈ। ਅਜਿਹੇ ਕਤਲ ਦਾ ਕੋਈ ਬਚਾਅ ਨਹੀਂ ਕਰ ਸਕਦਾ। ਸਾਡੀ ਪਾਰਟੀ ਦਾ ਮੂਲ ਸਟੈਂਡ ਇਹ ਹੈ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਅਸੀਂ ਹਮੇਸ਼ਾ ਹਿੰਸਾ ਦਾ ਵਿਰੋਧ ਕੀਤਾ ਹੈ। ਇਕ ਹੋਰ ਟਵੀਟ ‘ਚ ਓਵੈਸੀ ਨੇ ਲਿਖਿਆ, ‘ਸਾਡੀ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕਰਦਾ ਹਾਂ। ਕਾਨੂੰਨ ਦਾ ਰਾਜ ਕਾਇਮ ਰੱਖਣਾ ਚਾਹੀਦਾ ਹੈ।

ਦੱਸ ਦੇਈਏ ਕਿ ਮੁਲਜ਼ਮਾਂ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕਬੂਲ ਕਰ ਰਹੇ ਹਨ ਕਿ ਉਨ੍ਹਾਂ ਨੇ ਕਨ੍ਹਈਆ ਦਾ ਕਤਲ ਕੀਤਾ ਹੈ। ਰਾਜਸਥਾਨ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.