ਬਲਾਤਕਾਰ ਦੇ ਮਾਮਲੇ ‘ਚ ਆਸਾਰਾਮ ਦੋਸ਼ੀ ਕਰਾਰ, ਅਦਾਲਤ ਕੱਲ੍ਹ ਸੁਣਾਏਗੀ ਸਜ਼ਾ

Prabhjot Kaur
2 Min Read

ਅਹਿਮਦਾਬਾਦ: ਆਸਾਰਾਮ ਬਾਪੂ ਨੂੰ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਤੇ ਕੱਲ੍ਹ ਅਦਾਲਤ ਸਜ਼ਾ ਸੁਣਾਵੇਗੀ। ਜਾਣਕਾਰੀ ਲਈ ਦੱਸ ਦਈਏ ਕਿ ਆਸਾਰਾਮ ‘ਤੇ ਮਹਿਲਾ ਨਾਲ ਬਲਾਤਕਾਰ ਦੇ ਮਾਮਲੇ ‘ਚ ਸੁਣਵਾਈ ਚੱਲ ਰਹੀ ਸੀ। ਇਹ ਫੈਸਲਾ ਗੁਜਰਾਤ ਦੀ ਗਾਂਧੀਨਗਰ ਅਦਾਲਤ ਨੇ ਸੁਣਾਇਆ ਹੈ।

ਦੱਸ ਦਈਏ ਕਿ ਆਸਾਰਾਮ ‘ਤੇ ਦੋ ਭੈਣਾਂ ਨਾਲ ਬਲਾਤਕਾਰ ਕਰਨ ਦਾ ਦੋਸ਼ ਸੀ। ਇਸ ‘ਤੇ ਅਦਾਲਤ ਨੇ ਅੱਜ ਯਾਨੀ 30 ਜਨਵਰੀ ਨੂੰ ਆਪਣਾ ਫੈਸਲਾ ਸੁਣਾਇਆ ਹੈ। ਇਸ ਤੋਂ ਪਹਿਲਾਂ ਜੋਧਪੁਰ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ।

ਜਾਣਕਾਰੀ ਲਈ ਦੱਸ ਦਈਏ ਕਿ ਆਸਾਰਾਮ ਬਾਪੂ ਲੰਬੇ ਸਮੇਂ ਤੋਂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਸਾਰਾਮ ਦੀ ਪਤਨੀ ਲਕਸ਼ਮੀ, ਧੀ ਭਾਰਤੀ ਅਤੇ ਚਾਰ ਮਹਿਲਾ ਪੈਰੋਕਾਰਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਕੁਝ ਸਮਾਂ ਪਹਿਲਾਂ ਅਦਾਲਤ ਨੇ ਬਰੀ ਕਰ ਦਿੱਤਾ ਸੀ, ਹੁਣ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਸਾਰਾਮ ਬਾਪੂ ਜੋਧਪੁਰ ‘ਚ ਜੇਲ੍ਹ ਕੱਟ ਰਹੇ ਹਨ। 2013 ਵਿੱਚ ਸੂਰਤ ਦੀਆਂ ਦੋ ਭੈਣਾਂ ਅਤੇ ਉਨ੍ਹਾਂ ਦੇ ਪਿਤਾ ਨੇ ਆਸਾਰਾਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ 2002 ਤੋਂ 2005 ਵਿਚਾਲੇ ਉਨ੍ਹਾਂ ਨਾਲ ਵਾਰ-ਵਾਰ ਬਲਾਤਕਾਰ ਕੀਤਾ ਗਿਆ।

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

- Advertisement -

Share this Article
Leave a comment