ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦਾ ਪੁਲਿਸ ਰਿਮਾਂਡ ਵਧਾਇਆ ਗਿਆ

TeamGlobalPunjab
1 Min Read

ਲਖੀਮਪੁਰ ਖੀਰੀ: ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਮੁੜ ਦੋ ਦਿਨ ਦੇ ਰਿਮਾਂਡ ‘ਤੇ ਪੁਲੀਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਤਿੰਨ ਹੋਰ ਮੁਲਜ਼ਮਾਂ ਅੰਕਿਤ ਦਾਸ, ਸ਼ੇਖਰ ਭਾਰਤੀ ਅਤੇ ਲਤੀਫ਼ ਨੂੰ ਵੀ ਦੋ ਦਿਨ ਦੇ ਰਿਮਾਂਡ ‘ਤੇ ਪੁਲੀਸ ਹਿਰਾਸਤ ‘ਚ ਭੇਜਿਆ ਹੈ। ਦੋ ਦਿਨ ਦਾ ਪੁਲੀਸ ਰਿਮਾਂਡ ਬੀਤੀ ਸ਼ਾਮ 5 ਵਜੇ ਤੋਂ ਸ਼ੁਰੂ ਹੋ ਗਿਆ ਸੀ ਜੋ ਐਤਵਾਰ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।

ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ਵਿੱਚ 3 ਅਕਤੂਬਰ ਨੂੰ ਕਿਸਾਨਾਂ ਨੇ ਭਾਜਪਾ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਵਿਰੁੱਧ ਰੋਸ ਰੈਲੀ ਕੀਤੀ ਸੀ। ਐਫਆਈਆਰ ਦੇ ਮੁਤਾਬਕ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰਕੇ ਪਰਤ ਰਹੇ ਕਿਸਾਨਾਂ ’ਤੇ ਪਿੱਛਿਓਂ ਗੱਡੀਆਂ ਚੜ੍ਹਵਾ ਦਿੱਤੀਆਂ । ਇਸ ਦੌਰਾਨ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ ਇੱਕ ਸੁਤੰਤਰ ਪੱਤਰਕਾਰ ਵੀ ਸ਼ਾਮਲ ਸੀ।

Share this Article
Leave a comment