ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ 3 ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ

TeamGlobalPunjab
1 Min Read

ਲਖੀਮਪੁੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ’ਚ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਤੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਨੇ ਆਸ਼ੀਸ਼ ਮਿਸ਼ਰਾ ਦੀ 14 ਦਿਨ ਦੀ ਰਿਮਾਂਡ ਮੰਗੀ ਸੀ। ਆਸ਼ੀਸ਼ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਦੋਹਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਮਗਰੋਂ ਆਸ਼ੀਸ਼ ਨੂੰ 3 ਦਿਨ ਦੀ ਰਿਮਾਂਡ ’ਤੇ ਭੇਜਿਆ ਗਿਆ ਹੈ। ਇਹ ਰਿਮਾਂਡ 12 ਤੋਂ 15 ਅਕਤੂਬਰ ਤੱਕ ਲਈ ਹੈ।

ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਲਖੀਮਪੁਰ ਖੀਰੀ ਘਟਨਾ ਦੇ ਸਬੰਧ ਵਿਚ ਸ਼ਨੀਵਾਰ ਰਾਤ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਸੀ।

Share this Article
Leave a comment