‘ਆਪ’ ਦੇ ਸਾਬਕਾ ਆਗੂ ਅਸ਼ੋਕ ਤੰਵਰ ਭਾਜਪਾ ‘ਚ ਹੋਏ ਸ਼ਾਮਿਲ

Rajneet Kaur
1 Min Read

ਨਵੀਂ ਦਿੱਲੀ: ਹਰਿਆਣਾ ਵਿੱਚ ‘ਆਪ’ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਅੱਜ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਇਕ ਦਿਨ ਪਹਿਲਾਂ AAP ਤੋਂ ਅਸਤੀਫ਼ਾ ਦਿੱਤਾ ਸੀ।  CM ਮਨੋਹਰ ਲਾਲ ਖੱਟੜ ਨੇ ਦਿੱਲੀ ਵਿਖੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਇਆ ਹੈ।

ਦਸਣਯੋਗ ਹੈ ਕਿ ਹਰਿਆਣਾ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਪਾਰਟੀ ਦੇ ਕਾਂਗਰਸ ਨਾਲ ਗੱਠਜੋੜ ਦਾ ਵਿਰੋਧ ਕੀਤਾ ਸੀ। ਪਾਰਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ’ਚ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਤੇ ਤੁਹਾਡੀ ਕਾਂਗਰਸ ਨਾਲ ਨੇੜਤਾ ਨੂੰ ਦੇਖਦਿਆਂ ਮੈਂ ਪਾਰਟੀ ’ਚ ਨੈਤਿਕ ਤੌਰ ’ਤੇ ਨਹੀਂ ਰਹਿ ਸਕਦਾ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਸੂਬੇ ਵਿੱਚ ਬਿਹਤਰ ਪ੍ਰਦਰਸ਼ਨ ਕਰੇਗੀ। ਮੈਂਬਰਸ਼ਿਪ ਸੰਭਾਲਣ ਤੋਂ ਬਾਅਦ ਅਸ਼ੋਕ ਤੰਵਰ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment