ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀ.ਜੀ.ਪੀ. ਨੂੰ ਕੀਤਾ ਜਾਵੇ ਬਰਖ਼ਾਸਤ: ਅਸ਼ਵਨੀ ਸ਼ਰਮਾ

TeamGlobalPunjab
1 Min Read

ਚੰਡੀਗੜ੍ਹ: ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ `ਚ ਅਣਗਹਿਲੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਇਸ ਵਫ਼ਦ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ। ਅਸ਼ਵਨੀ ਸ਼ਰਮਾ ਨੇ ਇਸ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀ.ਜੀ.ਪੀ. ਨੂੰ ਬਰਖ਼ਾਸਤ ਕੀਤਾ ਜਾਵੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੋ ਕੁੱਝ ਵੀ ਬੀਤੇ ਦਿਨੀਂ ਹੋਇਆ, ਉਹ ਇੱਕ ਵੱਡੀ ਸਾਜ਼ਿਸ਼ ਲੱਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਮੋਦੀ ਨਾਲ ਕਿਉਂ ਨਹੀਂ ਸਨ? ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਬਣਾਈ ਗਈ ਉੱਚ ਪੱਧਰੀ ਕਮੇਟੀ ਬਾਰੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਇਸ ਕਮੇਟੀ ਨੂੰ ਖਾਰਜ ਕਰਦੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਪੂਰੀ ਦੁਨੀਆ ‘ਚ ਆਪਣੀ ਮਹਿਮਾਨ ਨਿਵਾਜ਼ੀ ਲਈ ਮਸ਼ਹੂਰ ਹੈ ਪਰ ਬੀਤੇ ਦਿਨ ਹੋਈ ਘਟਨਾ ਕਾਰਨ ਪੰਜਾਬੀਅਤ ਨੂੰ ਧੱਕਾ ਲੱਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਨਜ਼ਰ ਨਹੀਂ ਆਈ।

Share this Article
Leave a comment