ਪੰਜਾਬ ਵਿੱਚ ASI ਚਿੱਟੇ ਸਮੇਤ ਗ੍ਰਿਫ਼ਤਾਰ

Global Team
2 Min Read

ਬਠਿੰਡਾ: ਬਠਿੰਡਾ ਜੇਲ੍ਹ ਵਿੱਚ ਤਾਇਨਾਤ ASI ਨੂੰ 45 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਏਐਸਆਈ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀ ਏਐਸਆਈ ਨੂੰ ਉਸ ਸਮੇਂ ਫੜਿਆ ਜਦੋਂ ਉਹ ਆਪਣੀ ਵਰਦੀ ਵਿੱਚ ਲੁਕੋ ਕੇ ਨਸ਼ੀਲਾ ਪਦਾਰਥ ਲੈ ਕੇ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੁਲਜ਼ਮ ਏਐਸਆਈ ਗੁਰਪ੍ਰੀਤ ਸਿੰਘ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਹੈ। ਜਦੋਂ ਸ਼ਿਕਾਇਤਾਂ ਆਉਂਦੀਆਂ ਰਹੀਆਂ, ਤਾਂ ਜੇਲ੍ਹ ਅਧਿਕਾਰੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਗੁਰਪ੍ਰੀਤ ਸਿੰਘ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ, ਜਦੋਂ ਉਹ ਸ਼ਨੀਵਾਰ ਨੂੰ ਘਰ ਜਾਣ ਲੱਗਾ, ਤਾਂ ਪੁਲਿਸ ਨੇ ਉਸਦੀ ਜਾਂਚ ਕੀਤੀ। ਚੈਕਿੰਗ ਦੌਰਾਨ ਏਐਸਆਈ ਗੁਰਪ੍ਰੀਤ ਸਿੰਘ ਦੀ ਵਰਦੀ ਵਿੱਚੋਂ 45 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ। ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ, ਪੰਜਾਬ ਪੁਲਿਸ ਨੇ ਕਈ ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਹਨ ਅਤੇ ਕਈ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment