ਦੀਨਾਨਗਰ ‘ਚ ਟਰੱਕ ਨਾਲ ਵੱਜਣ ਨਾਲ ASI ਦੀ ਮੌਤ

navdeep kaur
1 Min Read

ਦੀਨਾਨਗਰ: ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦੀਨਾਨਗਰ ‘ਚ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।

ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਕਰੀਬ 8 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 06-1878 ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਇਸ ਮੌਕੇ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਸ ਦਾ ਭਰਾ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਜੀਤ ਸਿੰਘ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment