ਜਲੰਧਰ ‘ਚ ਹਾਈਵੇ ‘ਤੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ASI ਦੀ ਇਲਾਜ ਦੌਰਾਨ ਹੋਈ ਮੌਤ

Global Team
2 Min Read

ਜਲੰਧਰ: ਜਲੰਧਰ ਦੇ ਗੁਰਾਇਆ ਨੇੜੇ ਹਾਈਵੇ ‘ਤੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ASI ਦੀ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਛਾਣ 54 ਸਾਲਾ ਬਲਵੀਰ ਚੰਦ ਪੁੱਤਰ ਮਦਨ ਲਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਏਐਸਆਈ ਬਲਵੀਰ ਚੰਦ ਦੇ ਪੁੱਤਰ ਸਚਿਨ ਨੇ ਦੱਸਿਆ ਕਿ ਉਸ ਦੇ ਪਿਤਾ ਲੁਧਿਆਣਾ ਕਮਿਸ਼ਨਰੇਟ ਪੁਲੀਸ ਵਿੱਚ ASI ਵਜੋਂ ਕੰਮ ਕਰਦੇ ਸਨ। ਹਰ ਰੋਜ਼ ਦੀ ਤਰ੍ਹਾਂ ਏਐਸਆਈ ਬਲਵੀਰ ਚੰਦ ਆਪਣੀ ਡਿਊਟੀ ਲਈ ਗਏ ਹੋਏ ਸਨ। ਪਰ ਜਦੋਂ ਉਹ ਆਪਣੀ ਬਾਈਕ ‘ਤੇ ਆਪਣਾ ਕੰਮ ਖਤਮ ਕਰਕੇ ਘਰ ਜਾ ਰਹੇ ਸਨ ਤਾਂ ਗੁਰਾਇਆ ਨੇੜੇ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਜਿਸ ਕਾਰਨ ਉਹ ਆਪਣੇ ਬਾਈਕ ਸਮੇਤ ਕੰਟਰੋਲ ਗੁਆ ਬੈਠੇ ਅਤੇ ਸੜਕ ‘ਤੇ ਡਿੱਗ ਪਏ। ਇਸ ਘਟਨਾ ‘ਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ।ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਗੁਰਾਇਆ ਥਾਣੇ ਵਿੱਚ ਤਾਇਨਾਤ ਏਐਸਆਈ ਸੁਰਿੰਦਰ ਪਾਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਇਸ ਮਾਮਲੇ ‘ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਜਾਂਚ ਲਈ ਸੀਸੀਟੀਵੀ ਸਕੈਨ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment