ਤਰਨਤਾਰਨ ਦੇ ਸਿਟੀ ਪੱਟੀ ਥਾਣੇ ਅਧੀਨ ਕੈਰੋਂ ਪੁਲਿਸ ਚੌਕੀ ਦੇ ਇੰਚਾਰਜ ASI ਅਮਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਦੇ ਅਹਾਤੇ ਅੰਦਰ ਆਪਣੇ ਸਰਵਿਸ ਹਥਿਆਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਚੌਕੀ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਪੱਟੀ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਪੱਟੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦਾ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

