ਪੰਜਾਬ ਪੁਲਿਸ ਦੇ ASI ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

Rajneet Kaur
1 Min Read

ਲੁਧਿਆਣਾ : ਥਾਣਾ ਸਰਾਭਾ ਨਗਰ ‘ਚ ASI ਮਨੋਹਰ ਲਾਲ ਨੇ ਕਾਰਬਾਈਨ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ।ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਕਮਰੇ ‘ਚ ਉਸਦੀ ਲਾਸ਼ ਪਈ ਦੇਖੀ।

ਮਨੋਹਰ ਲਾਲ ਦੀ ਖੂਨ ਨਾਲ ਲੱਥਪੱਥ ਲਾਸ਼ ਦੇਖ ਕੇ ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਦੇ ਦੌਰਾਨ ਇਹ ਪਤਾ ਲੱਗਾ ਹੈ ਕਿ ਮਨੋਹਰ ਲਾਲ ਪਿਛਲੇ ਕੁਝ ਮਹੀਨਿਆਂ ਤੋਂ ਡੀਪ੍ਰੈਸ਼ਨ ਦਾ ਸ਼ਿਕਾਰ ਸੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਮਨੋਹਰ ਲਾਲ ਪਹਿਲਾਂ ਥਾਣਾ ਸਰਾਭਾ ਨਗਰ ਵਿੱਚ ਬਤੌਰ ਮੁਨਸ਼ੀ ਤਾਇਨਾਤ ਸੀ,ਪਰ ਕੁਝ ਮਹੀਨੇ ਪਹਿਲਾਂ ਉਸ ਨੂੰ ਪੁਲਿਸ ਲਾਈਨ ਵਿਚ ਭੇਜ ਦਿੱਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment