ਅੰਮ੍ਰਿਤਸਰ ‘ਚ ASI ਦਾ ਗੋਲੀ ਮਾਰ ਕੇ ਕਤਲ, ਮਾਨ ਸਰਕਾਰ ਪਰਿਵਾਰ ਨੂੰ ਦੇਵੇਗੀ 1 ਕਰੋੜ

Global Team
3 Min Read

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਵੀਰਵਾਰ ਦੇਰ ਰਾਤ ਡਿਊਟੀ ਦੌਰਾਨ ਗਸ਼ਤ ਕਰ ਰਹੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੇਟ ਹਕੀਮਾਂ ਪੁਲਿਸ ਸਟੇਸ਼ਨ ‘ਚ ਤਾਇਨਾਤ ਏਐਸਆਈ ਹਰਜੀਤ ਸਿੰਘ ਦੁਪਹਿਰ 2:30 ਵਜੇ ਦੇ ਕਰੀਬ ਦਾਣਾ ਮੰਡੀ ਨੇੜੇ ਆਪਣੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ।

ਗੋਲੀਬਾਰੀ ਵਿੱਚ ASI ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ  ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉੱਧਰ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਪਰਿਵਾਰ ਵੀ ਡੂੰਘੇ ਸਦਮੇ ਵਿੱਚ ਹੈ।ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਕੀਤੀ ਹੈ।

ਅਚਾਨਕ ਟੁੱਟੇ ਮੁਸੀਬਤ ਦੇ ਇਸ ਪਹਾੜ ਨੂੰ ਲੈ ਕੇ ਹੁਣ ਸਰਕਾਰ ਨੇ ਵੀ ਪੀੜਤ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਵੀ ਪਰਿਵਾਰ ਨੂੰ ਦਿੱਤਾ ਜਾਵੇਗਾ। ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਏਐਸਆਈ ਦੀ ਹੱਤਿਆ ‘ਤੇ ਦੁੱਖ ਪ੍ਰਗਟ ਕਰਦਿਆਂ ਇਸ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, “ਅੰਮ੍ਰਿਤਸਰ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ ਸਹਾਇਕ ਸਟੇਸ਼ਨ ਹਾਊਸ ਅਫਸਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ। ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਡਿਊਟੀ ਪ੍ਰਤੀ ਪੂਰੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment