ਨਹਿਰ ‘ਚ ਨਹਾਉਣ ਗਏ ਬੱਚਿਆਂ ਨੂੰ ਡੰਡਿਆਂ ਨਾਲ ਕੁੱਟਣ ਵਾਲਾ ASI ਸਸਪੈਂਡ

TeamGlobalPunjab
1 Min Read

ਤਰਨਤਾਰਨ: ਜ਼ਿਲ੍ਹੇ ਦੇ ਕਸਬਾ ਖਾਲੜਾ ‘ਚ ਇੱਕ ਏਐਸਆਈ ਵੱਲੋਂ 6 ਬੱਚਿਆਂ ‘ਤੇ ਤਸ਼ੱਦਦ ਢਾਹਿਆ ਗਿਆ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਦਰਅਸਲ ਕਸਬਾ ਖਾਲੜਾ ਦੇ ਬੱਚੇ ਗਰਮੀ ਤੋਂ ਛੁਟਕਾਰਾ ਪਾਉਣ ਲਈ ਨਹਿਰ ‘ਚ ਨਹਾਉਣ ਲਈ ਗਏ ਸਨ।

ਇਸ ਦੀ ਜਾਣਕਾਰੀ ਜਦੋਂ ਏਐੱਸਆਈ ਸਰਬਜੀਤ ਸਿੰਘ ਨੂੰ ਮਿਲੀ ਤਾਂ ਉਹ ਆਪਣੇ ਹੋਮਗਾਰਡ ਦੇ ਨਾਲ ਮੌਕੇ ‘ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਸਮਝਾਉਣ ਦੀ ਥਾਂ ਭੱਦੀ ਸ਼ਬਦਾਵਲੀ ਵਰਤੀ ਅਤੇ ਬੱਚਿਆਂ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਬੱਚਿਆਂ ਤੋਂ ਡੰਡ ਬੈਠਕਾਂ ਕਢਵਾਈਆਂ। ਹੋਮਗਾਰਡ ਨੇ ਆਪਣੇ ਮੋਬਾਈਲ ‘ਤੇ ਇਸ ਤਸ਼ੱਦਦ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।

ਵਾਇਰਲ ਵੀਡੀਓ ਦੇ ਆਧਾਰ ‘ਤੇ ਬਾਲ ਅਧਿਕਾਰ ਸੁਰੱਖਿਆ ਆਯੋਗ ਨੇ ਸੂ-ਮੋਟੋ ਨੋਟਿਸ ਲਿਆ ਅਤੇ ਤਰਨ ਤਾਰਨ ਦੇ ਐਸਐਸਪੀ ਨੂੰ ਕਾਰਵਾਈ ਕਰਨ ਲਈ ਕਿਹਾ। ਜਿਸ ਤੋਂ ਬਾਅਦ ਐਸਐਸਪੀ ਧਰੁਮਨ ਐੱਚ. ਨਿੰਬਲੇ ਨੇ ਏਐੱਸਆਈ ਸਰਬਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ। ਐਸਐਸਪੀ ਨੇ ਮਾਮਲੇ ਦੀ ਜਾਂਚ ਭਿੱਖੀਵਿੰਡ ਸਬ ਡਵੀਜ਼ਨ ਦੇ ਡੀਐਸਪੀ ਰਾਜਬੀਰ ਸਿੰਘ ਨੂੰ ਸੌਂਪ ਦਿੱਤੀ ਹੈ।

Share this Article
Leave a comment