ਨਵੀਂ ਦਿੱਲੀ: ਟੀ-20 ਏਸ਼ੀਆ ਕੱਪ 2022 ‘ਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ‘ਚ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਇਸ ਜਿੱਤ ‘ਤੇ ਭਾਰਤੀ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਟੀਮ ਨੇ ਸ਼ਾਨਦਾਰ ਹੁਨਰ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ।
ਮੈਚ ਖਤਮ ਹੋਣ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਵਿੱਚ ਕਿਹਾ, ‘ਟੀਮ ਇੰਡੀਆ ਨੇ ਅੱਜ ਏਸ਼ੀਆ ਕੱਪ 2022 ਦੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਨੇ ਸ਼ਾਨਦਾਰ ਹੁਨਰ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਜਿੱਤ ਦੀ ਵਧਾਈ।
#TeamIndia put up a spectacular all-round performance in today’s #AsiaCup2022 match. The team has displayed superb skill and grit. Congratulations to them on the victory.
— Narendra Modi (@narendramodi) August 28, 2022
ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ ਪਾਕਿਸਤਾਨ ਦੀ ਪੂਰੀ ਟੀਮ 19.5 ਓਵਰਾਂ ‘ਚ 147 ਦੌੜਾਂ ‘ਤੇ ਢੇਰ ਹੋ ਗਈ ਅਤੇ ਭਾਰਤ ਨੂੰ ਜਿੱਤ ਲਈ 148 ਦੌੜਾਂ ਦਾ ਟੀਚਾ ਮਿਲਿਆ। ਭਾਰਤ ਲਈ ਭੁਵੀ ਨੇ ਚਾਰ, ਹਾਰਦਿਕ ਪੰਡਯਾ ਨੇ ਤਿੰਨ, ਅਰਸ਼ਦੀਪ ਸਿੰਘ ਨੇ ਦੋ ਅਤੇ ਅਵੇਸ਼ ਖਾਨ ਨੇ ਇੱਕ ਵਿਕਟ ਲਈ। ਦੂਜੀ ਪਾਰੀ ਵਿੱਚ ਭਾਰਤੀ ਟੀਮ ਨੇ ਜਿੱਤ ਲਈ 148 ਦੌੜਾਂ ਦਾ ਟੀਚਾ 5 ਵਿਕਟਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.