ਅਸਾਮ ਚੋਣਾਂ: ਕਾਂਗਰਸ ਦੀ ਮੰਗ- CM ਸਰਮਾ ਦੀ ਉਮੀਦਵਾਰੀ ਕੀਤੀ ਜਾਵੇ ਰੱਦ

Global Team
2 Min Read

ਨਿਊਜ਼ ਡੈਸਕ: ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕਾਂਗਰਸ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਉਮੀਦਵਾਰੀ ਰੱਦ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਨੇ ਆਪਣੇ ਚੋਣ ਹਲਫ਼ਨਾਮੇ ਵਿੱਚ ਆਪਣੀ ਪਤਨੀ ਦੀ ਵਿਦੇਸ਼ੀ ਜਾਇਦਾਦ ਦੀ ਜਾਣਕਾਰੀ ਛੁਪਾਈ ਹੈ।

ਜਲੂਕਬਾਰੀ ਸੀਟ ਤੋਂ ਸਰਮਾ ਖਿਲਾਫ ਚੋਣ ਲੜ ਰਹੀ ਕਾਂਗਰਸ ਉਮੀਦਵਾਰ ਬਿਦਿਸ਼ਾ ਨਿਓਗ ਨੇ ਇਹ ਸ਼ਿਕਾਇਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਰਿਨੀਕੀ ਭੂਈਆਂ ਸ਼ਰਮਾ ਦੁਬਈ ਵਿੱਚ ਦੋ ਕੀਮਤੀ ਜਾਇਦਾਦਾਂ ਦੀ ਮਾਲਕ ਹੈ। ਇਸ ਤੋਂ ਇਲਾਵਾ ਉਸ ਦੀਆਂ ਅਮਰੀਕਾ ਦੇ ਵਯੋਮਿੰਗ ਵਿੱਚ ਵੀ ਕੰਪਨੀਆਂ ਹਨ। ਕਾਂਗਰਸ ਅਨੁਸਾਰ ਮੁੱਖ ਮੰਤਰੀ ਨੇ ਫਾਰਮ 26 ਵਿੱਚ ਇਨ੍ਹਾਂ ਜਾਇਦਾਦਾਂ ਦਾ ਜ਼ਿਕਰ ਨਹੀਂ ਕੀਤਾ ਹੈ। ਇਹ ਚੋਣ ਨਿਯਮਾਂ ਦੀ ਸਿੱਧੀ ਉਲੰਘਣਾ ਹੈ।

ਕਾਂਗਰਸ ਨੇ ਇਸ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੀ ਸ਼ਿਕਾਇਤ ਭੇਜੀ ਹੈ। ਪਾਰਟੀ ਨੇ ਇਸ ਮਾਮਲੇ ਦੀ ਮਨੀ ਲਾਂਡਰਿੰਗ ਐਕਟ ਤਹਿਤ ਜਾਂਚ ਕਰਨ ਦੀ ਅਪੀਲ ਕੀਤੀ ਹੈ। ਮਾਮਲੇ ਵਿੱਚ ਕਾਂਗਰਸੀ ਆਗੂ ਪਵਨ ਖੇੜਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੀ ਪਤਨੀ ਕੋਲ ਯੂਏਈ, ਮਿਸਰ ਅਤੇ ਐਂਟੀਗੁਆ-ਬਾਰਬੂਡਾ ਦੇ ਪਾਸਪੋਰਟ ਹਨ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੀਆਂ ਜਾਇਦਾਦਾਂ ਨੂੰ ਸ਼ੈੱਲ ਕੰਪਨੀਆਂ ਰਾਹੀਂ ਚਲਾਇਆ ਜਾ ਰਿਹਾ ਹੈ।

ਹਾਲਾਂਕਿ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਨੇ ਪਾਕਿਸਤਾਨੀ ਸੋਸ਼ਲ ਮੀਡੀਆ ਗਰੁੱਪ ਤੋਂ ਗਲਤ ਜਾਣਕਾਰੀ ਦੇ ਕੇ ਇਹ ਦੋਸ਼ ਲਾਏ ਹਨ। ਇਸ ਬਿਆਨ ‘ਤੇ ਅਸਾਮ ਕਾਂਗਰਸ ਦੇ ਪ੍ਰਧਾਨ ਗੌਰਵ ਗੋਗੋਈ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਭਗਵਦ ਗੀਤਾ ਦੀ ਸਹੁੰ ਖਾ ਕੇ ਇਨ੍ਹਾਂ ਦਾਅਵਿਆਂ ਨੂੰ ਗਲਤ ਸਾਬਿਤ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment